ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸ਼ੀਏਸ਼ਨ ਨੇ ਕੀਤੀ ਮੀਟਿੰਗ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਦੀ ਮੀਟਿੰਗ ਆਯੋਜਿਤ
Publish Date: Thu, 05 Nov 2026 09:22 PM (IST)
Updated Date: Thu, 05 Nov 2026 09:23 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸ਼ੀਏਸ਼ਨ ਇਕਾਈ ਕਪੂਰਥਲਾ ਦੀ ਮਾਹਵਾਰੀ ਮੀਟਿੰਗ ਦਲਬੀਰ ਸਿੰਘ ਖੈਹਰਾ ਦੀ ਪ੍ਰਧਾਨਗੀ ਹੇਠ ਦਫਤਰ ਵਿੱਚ ਹੋਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਾਜਪਾਲ ਸਿੰਘ ਸੰਧੂ (ਆਈਪੀਐੱਸ) ਰਿਟਾਇਰਡ ਇੰਸਪੈਕਟਰ ਜਨਰਲ ਪੁਲਿਸ ਪੰਜਾਬ ਪੁਲਿਸ ਤੇ ਜਗਜੀਤ ਸਿੰਘ ਰਿਟਾਇਰਡ ਐੱਸਐੱਸਪੀ ਵਿਜੀਲੈਂਸ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਾਜ ਪਾਲ ਸੰਧੂ ਤੇ ਜਗਜੀਤ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਜਨਰਲ ਸੈਕਟਰੀ ਇਕਾਈ ਨੇ ਚੱਲ ਰਹੀਆਂ ਰਿੱਟਾ ਬਾਰੇ ਤੇ ਪਿਛਲੇ ਮਹੀਨੇ ਦੇ ਖਰਚੇ ਦਾ ਵੇਰਵਾ ਸਾਰੇ ਮੈਂਬਰਾਂ ਦੇ ਸਾਹਮਣੇ ਪੇਸ਼ ਕੀਤਾ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਬਕਾਏ ਦੇਣ ਬਾਰੇ ਜੋ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਦੀ ਨਿਖੇਧੀ ਕੀਤੀ ਗਈ ਤੇ ਕਿਹਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸਾਹਮਣੇ ਸਹੀ ਤੱਥ ਨਹੀਂ ਰੱਖ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਰ ਰਹੀ ਹੈ ਤੇ ਪੈਨਸ਼ਨਰਾਂ ਦੇ ਬਕਾਇਆ ਤੇ ਡੀਏ ਦੇਣ ਵਿੱਚ ਅਨਦੇਖੀ ਕਰ ਰਹੀ ਹੈ। ਮੀਟਿੰਗ ਵਿੱਚ ਡੀਐੱਸਪੀ ਸਰੂਪ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਪਰਮਿੰਦਰ ਸਿੰਘ, ਸੁੱਚਾ ਸਿੰਘ, ਪਿਆਰਾ ਲਾਲ, ਪਰਵੀਨ ਕੁਮਾਰ, ਕੁਲਵਿੰਦਰ ਸਿੰਘ, ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਚ ਹੋਰ ਆਗੂ ਹਾਜ਼ਰ ਸਨ।