ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ’ਚ ਸਿਹਤ ਸੇਵਾਵਾਂ ਮਜ਼ਬੂਤ ਹੋਣਗੀਆਂ : ਧੀਮਾਨ
ਪ੍ਰਦੀਪ ਧੀਮਾਨ ਦੀ ਅਗਵਾਈ ਹੇਠ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੀ ਹੋਈ ਮੀਟਿੰਗ
Publish Date: Sat, 28 Feb 2026 07:52 PM (IST)
Updated Date: Sat, 28 Feb 2026 07:55 PM (IST)
ਪ੍ਰਦੀਪ ਧੀਮਾਨ ਦੀ ਅਗਵਾਈ ਹੇਠ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੀ ਹੋਈ ਮੀਟਿੰਗ
ਫਗਵਾੜਾ : ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਫਗਵਾੜਾ ਦੀ ਇਕ ਮਹੱਤਵਪੂਰਨ ਮੀਟਿੰਗ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿਚ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ ਤੇ ਪ੍ਰਬੰਧਨ ਨਾਲ ਜੁੜੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਪ੍ਰਧਾਨ ਪ੍ਰਦੀਪ ਧੀਮਾਨ ਨੇ ਹਸਪਤਾਲ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਮੈਡੀਕਲ ਸੁਵਿਧਾਵਾਂ ਦੇ ਵਿਸਥਾਰ ਤੇ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਨਵੇਂ ਡਾਕਟਰਾਂ ਤੇ ਨਰਸਿੰਗ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਸ ਦੌਰਾਨ ਹਸਪਤਾਲ ਵਿਚ ਸੇਵਾਵਾਂ ਨਿਭਾ ਰਹੇ ਡਾਕਟਰਾਂ ਤੇ ਨਰਸਿੰਗ ਸਟਾਫ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਪ੍ਰਦੀਪ ਧੀਮਾਨ ਨੇ ਖਾਸ ਤੌਰ 'ਤੇ ਮੈਡੀਕਲ ਸਟਾਫ ਦੀ ਸਮਰਪਣ ਭਾਵਨਾ, ਕਰਤਵ ਨਿਸ਼ਠਾ ਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਥਕ ਯਤਨਾਂ ਨਾਲ ਹੀ ਹਸਪਤਾਲ ਨੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਸਭਾ ਵੱਲੋਂ ਸ਼੍ਰੀ ਵਿਸ਼ਵਕਰਮਾ ਮੰਦਰ ਤੇ ਹਸਪਤਾਲ ਵਿਚ ਲੰਬੇ ਸਮੇਂ ਤੋਂ ਆਰਕੀਟੈਕਟ ਵਜੋਂ ਨਿਸ਼ਕਾਮ ਸੇਵਾਵਾਂ ਦੇਣ ਲਈ ਜੋਗਿੰਦਰ ਸਿੰਘ ਚਲੋਤਰਾ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਉਨ੍ਹਾਂ ਨੂੰ ਸਨਮਾਨ ਸਵਰੂਪ ਪ੍ਰਸ਼ੰਸਾ ਪੱਤਰ ਵੀ ਭੇਟ ਕੀਤਾ ਗਿਆ। ਟਰੱਸਟ ਦੇ ਮੈਂਬਰਾਂ ਨੇ ਉਨ੍ਹਾਂ ਦੇ ਯੋਗਦਾਨ ਨੂੰ ਮੰਦਰ ਤੇ ਹਸਪਤਾਲ ਦੀ ਤਰੱਕੀ ਲਈ ਮਹੱਤਵਪੂਰਨ ਕਰਾਰ ਦਿੱਤਾ। ਮੀਟਿੰਗ ਦੌਰਾਨ ਭਵਿੱਖੀ ਯੋਜਨਾਵਾਂ 'ਤੇ ਵੀ ਚਰਚਾ ਕੀਤੀ ਗਈ, ਜਿਸ ਵਿਚ ਹਸਪਤਾਲ ਵਿਚ ਆਧੁਨਿਕ ਉਪਕਰਣਾਂ ਦੀ ਵਿਵਸਥਾ, ਮਰੀਜ਼ਾਂ ਲਈ ਸੁਵਿਧਾਵਾਂ ਦਾ ਵਿਸਥਾਰ ਤੇ ਸਮਾਜ ਸੇਵਾ ਸਬੰਧੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਕੀਤਾ ਗਿਆ। ਅੰਤ ਵਿਚ ਟਰੱਸਟ ਪ੍ਰਬੰਧਨ ਨੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਸੰਸਥਾ ਲਗਾਤਾਰ ਤਰੱਕੀ ਦੇ ਰਾਹ 'ਤੇ ਅੱਗੇ ਵਧੇਗੀ ਤੇ ਸਮਾਜ ਸੇਵਾ ਦੇ ਆਪਣੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰੇਗੀ। ਇਸ ਮੌਕੇ 'ਤੇ ਜਸਪਾਲ ਸਿੰਘ ਲਾਲ, ਗੁਰਨਾਮ ਸਿੰਘ ਜੁਤਲਾ, ਸੁਭਾਸ਼ ਧੀਮਾਨ, ਅਮੋਲਕ ਸਿੰਘ ਝੀਤਾ, ਰਾਜਿੰਦਰ ਸਿੰਘ ਰੂਪਰਾਏ, ਸੁਖਜੀਤ ਸਿੰਘ ਬੰਸਲ, ਬਲਵਿੰਦਰ ਸਿੰਘ ਰਤਨ ਤੇ ਵਿਕਰਮ ਰੂਪਰਾਏ ਸਮੇਤ ਹੋਰ ਹਾਜ਼ਰ ਸਨ।