- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਨਡਾਲਾ ਵਿਖ਼ੇ ਇਕੱਤਰਤਾ

ਪਰਾਲੀ ਨੂੰ ਲੈ ਕੇ ਕਿਸਾਨਾਂ ’ਤੇ ਦਰਜ ਮਾਮਲੇ ਰੱਦ ਕੀਤੇ ਜਾਣ
ਕੇਂਦਰ ਸਰਕਾਰ ਕਰ ਰਹੀ ਹੈ ਪੰਜਾਬ ਦੇ ਕਿਸਾਨਾਂ ਦੇ ਨਾਲ ਧੱਕਾ
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ
ਭੁਲੱਥ/ਬੇਗੋਵਾਲ : ਕਿਸਾਨੀ ਮਸਲੇ ਸਬੰਧੀ ਆਵਾਜ਼ ਬੁਲੰਦ ਕਰਦਿਆਂ ਆਪਣੇ ਹੱਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾ ਤੇ ਬਲਾਕ ਪ੍ਰਧਾਨ ਜੋਗਾ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਮੀਟਿੰਗ ਦੌਰਾਨ ਸਮੂਹ ਇਲਾਕੇ ਦੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ ਲਿੱਟਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਜੋ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜੋਕਿ ਸਰਾਸਰ ਗਲਤ ਹੈ। ਇਸ ਮੌਕੇ ਜਸਵੀਰ ਸਿੰਘ ਲਿਟਾ ਨੇ ਕਿਹਾ ਕਿ ਜੋ ਕੋਆਪਰੇਟਿਵ ਸੋਸਾਇਟੀਆਂ ਵਿੱਚ ਕਿਸਾਨ ਕਰਜ਼ਾ ਲੈਂਦੇ ਸਨ, ਉਨ੍ਹਾਂ ਦੀ ਵਿਆਜ ਦਰਾਂ ’ਚ ਜੋ ਵਾਧਾ ਕੀਤਾ ਗਿਆ ਹੈ, ਉਸ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕੀ ਹਲਕਾ ਭੁੱਲਥ ਵਿੱਚ ਲੋਕਾਂ ਨੂੰ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਤੋਂ ਮੰਗ ਕੀਤੀ ਗਈ ਹਲਕਾ ਭੁਲੱਥ ਦੀਆਂ ਸੜਕਾਂ ਨੂੰ ਤੁਰੰਤ ਬਣਾਇਆ ਜਾਵੇ। ਇਸ ਮੌਕੇ ਉਨਾਂ ਨੇ ਕਿਸਾਨਾਂ ’ਤੇ ਪਰਾਲੀ ਨੂੰ ਅੱਗ ਲਗਾਉਣ ’ਤੇ ਜੋ ਕੇਂਦਰ ਤੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲਿਸ ਵੱਲੋਂ ਪਰਚੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਰੱਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਹੀਂ ਤਾਂ ਆਉਣ ਵਾਲੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇ ਤੇ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਪ੍ਰਵਾਨ ਕੀਤਾ ਜਾਵੇ। ਇਸ ਮੌਕੇ ਗੁਲਜਾਰ ਸਿੰਘ ਇੰਸਪੈਕਟਰ, ਕੇਵਲ ਸਿੰਘ ਭੱਕੁਵਾਲ, ਅਮਰੀਕ ਸਿੰਘ ਘੱਗ, ਕੇਵਲ ਸਿੰਘ ਭੱਕੂਵਾਲ, ਤਰਸੇਮ ਸਿੰਘ, ਗੁਰਮੁਖ ਸਿੰਘ, ਪ੍ਰਦੀਪ ਘਈ ਭੁੱਲਥ, ਸੰਨੀ ਦੱਤਾ, ਬਲਵੀਰ ਸਿੰਘ, ਗੁਰਭਜਨ ਸਿੰਘ ਇਬਰਾਹੀਵਾਲ, ਗੁਰਜੀਤ ਸਿੰਘ, ਰੂੜ ਸਿੰਘ, ਕਰਮ ਸਿੰਘ ਮਾਨਾ ਤਲਵੰਡੀ, ਮਨਜੀਤ ਸਿੰਘ ਮਕਸੂਦਪੁਰ, ਲਖਬੀਰ ਸਿੰਘ ਗੁਰਦੀਪ ਸਿੰਘ,ਕੁਲਵਿੰਦਰ ਸਿੰਘ, ਆਤਮਾ ਸਿੰਘ, ਸਤਪਾਲ ਸਿੰਘ ਲਿੱਟਾ, ਜੋਗਾ ਸਿੰਘ ਲੰਬੜਦਾਰ ਲਿੱਟਾ ਹਰਭਜਨ ਸਿੰਘ, ਹਰਬੰਸ ਸਿੰਘ,ਕੁਲਵੰਤ ਸਿੰਘ ਭੱਕੂਵਾਲ ਤੇ ਹੋਰ ਕਿਸਾਨ ਹਾਜ਼ਰ ਸਨ।