ਵਪਾਰੀਆਂ ਤੇ ਅਧਿਕਾਰੀਆਂ ਦੀ ਮੀਟਿੰਗ ਅੱਜ : ਕੰਵਰ
ਵਪਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ 18 ਨੂੰ : ਕੰਵਰ ਇਕਬਾਲ ਸਿੰਘ
Publish Date: Tue, 17 Mar 2026 09:30 PM (IST)
Updated Date: Tue, 17 Mar 2026 09:34 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੁਰਾਣੀ ਸਬਜ਼ੀ ਮੰਡੀ ਕਪੂਰਥਲਾ ਦੇ ਸਾਰੇ ਹੀ ਵਪਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ 18 ਮਾਰਚ ਦਿਨ ਬੁੱਧਵਾਰ ਨੂੰ ਸ਼ਾਮ 5 ਵਜੇ ਮੰਡੀ ਵਿਚ ਹੀ ਸਥਿਤ ਹੋਟਲ ਸਾਗਰ ਰਤਨਾ ਦੇ ਬਾਹਰ ਹੋਵੇਗੀ। ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਪੰਜਾਬ ਦੇ ਚੇਅਰਮੈਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਕਪੂਰਥਲਾ ਇਕਾਈ ਦੇ ਜ਼ਿਲ੍ਹਾ ਚੇਅਰਮੈਨ ਕੰਵਰ ਇਕਬਾਲ ਸਿੰਘ ਤੇ ਹਲਕਾ ਚੇਅਰਮੈਨ ਰਮਨ ਮਲਹੋਤਰਾ ਵੱਲੋਂ ਪੁਰਾਣੀ ਸਬਜ਼ੀ ਮੰਡੀ ਦੇ ਸਾਰੇ ਹੀ ਦੁਕਾਨਦਾਰ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਮੇਂ ਸਿਰ ਮੀਟਿੰਗ ਵਿਚ ਪਹੁੰਚ ਕੇ ਆਪੋ-ਆਪਣੀਆਂ ਤਕਲੀਫਾਂ ਤੋਂ ਚੇਅਰਮੈਨ ਤੇ ਅਫਸਰਾਂ ਨੂੰ ਜਾਣੂ ਕਰਵਾਉਣ ਤਾਂ ਜੋ ਸਰਕਾਰੀ ਅਧਿਕਾਰੀ ਉਨ੍ਹਾਂ ਸਮੱਸਿਆਵਾਂ ਦਾ ਹੱਲ ਕੱਢ ਸਕਣ।