ਸਕੂਲ ਸਫ਼ਾਈ ਸੇਵਕ ਵਰਕਰਜ਼ ਯੂਨੀਅਨ ਨੇ ਕੀਤੀ ਮੀਟਿੰਗ ਸਕੂਲ ਸਫਾਈ ਸੇਵਕ ਵਰਕਰਜ਼ ਯੂਨੀਅਨ ਵੱਲੋਂ ਮੀਟਿੰਗ ਆਯੋਜਿਤ
Publish Date: Sun, 13 Sep 2026 08:28 PM (IST)
Updated Date: Sun, 13 Sep 2026 08:29 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ਤੇ ਕੰਮ ਕਰਦੀਆਂ ਸਫ਼ਾਈ ਸੇਵਕਾ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਜ਼ਿਲ੍ਹਾ ਜਰਨਲ ਸਕੱਤਰ ਗੁਰਜੀਤ ਕੌਰ ਨੇ ਜਥੇਬੰਦੀ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਕੜੀ ਵਜੋਂ ਮਿਤੀ 15 ਨਵੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਅੰਦਰ ਸਫ਼ਾਈ ਸੇਵਕ ਵਰਕਰਾਂ ਨੂੰ ਸੂਬਾਈ ਸੰਘਰਸ਼ ਪ੍ਰਤੀ ਸੁਚੇਤ ਕਰਨ ਲਈ ਮਿਤੀ 16 ਤੋਂ 30 ਸਤੰਬਰ ਤੱਕ ਬਲਾਕ ਪੱਧਰ ਮੀਟਿੰਗਾਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਆਗੂਆਂ ਨੇ ਸਾਂਝੇ ਤੌਰ ’ਤੇ ਮੰਗ ਕੀਤੀ ਕਿ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਾਣ ਭੱਤਾ ਤੁਰੰਤ ਦੁਗਣਾ ਕੀਤਾ ਜਾਵੇ, ਜਦੋਂ ਤੱਕ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਘੱਟੋ-ਘੱਟ ਉਜਰਤ ਨੂੰ ਲਾਗੂ ਕਰਦੇ ਹੋਏ 26000/- ਰੁਪਏ ਦਿੱਤਾ ਜਾਵੇ, ਸਫਾਈ ਸੇਵਕ ਵਰਕਰ ਦੇ ਅਚਨਚੇਤ ਛੁੱਟੀ ਲੈਣ ਸਮੇਂ ਇੱਕ ਦਿਨ ਲਈ ਬਦਲਵਾਂ ਪ੍ਰਬੰਧ ਸਕੂਲ ਮੁਖੀ ਕਰੇ, ਵਰਕਰਾਂ, ਰੁਕੀਆਂ ਹੋਈਆਂ ਤਨਖਾਹਾਂ ਜਲਦ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦਾ ਪ੍ਰਬੰਧ ਕੀਤਾ ਜਾਵੇ, ਪਿਛਲੇ ਤਿੰਨ ਮਹੀਨਿਆਂ ਤੋਂ ਸਫ਼ਾਈ ਸੇਵਕਾਂ ਨੂੰ ਸੈਲਰੀ ਨਹੀਂ ਦਿੱਤੀ ਗਈ, ਨੂੰ ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ, ਗਲਵਜ਼ ਤੇ ਮਾਸਕ ਵੀ ਦਿੱਤੇ ਜਾਣ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਬਣੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ 12 ਤੇ 13 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸੀਨੀਅਰ ਮੀਤ ਸੁਰਜੀਤ ਕੌਰ, ਕਪੂਰਥਲਾ, ਜਸਵੀਰ ਕੌਰ, ਸੋਨੀਆ, ਪਰਮਜੀਤ ਕੌਰ, ਕਮਲੇਸ਼ ਕੌਰ, ਗੁਰਵਿੰਦਰ ਕੌਰ, ਬਲਜੀਤ ਕੌਰ, ਸੋਨੀਤਾ ਆਦਿ ਹਾਜ਼ਰ ਸਨ।