ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਬੰਧੀ ਇਕੱਤਰਤਾ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਬੰਧੀ ਇਕੱਤਰਤਾ
Publish Date: Mon, 12 Oct 2026 09:09 PM (IST)
Updated Date: Mon, 12 Oct 2026 09:11 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਐੱ ਸਜੀਪੀਸੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਹਲਕਾ ਸੁਲਤਾਨਪੁਰ ਲੋਧੀ, ਫਗਵਾੜਾ ਤੇ ਸ਼ਾਹਕੋਟ ਹਲਕੇ ’ਚ ਪ੍ਰਚਾਰਕ ਢਾਡੀ, ਕਵੀਸ਼ਰ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿੱਚ ਭਾਈ ਹਰਜੀਤ ਸਿੰਘ ਇੰਚਾਰਜ ਪ੍ਰਚਾਰਕ ਜ਼ਿਲ੍ਹਾ ਕਪੂਰਥਲਾ ਤੇ ਪ੍ਰਚਾਰਕ ਸਾਹਿਬਾਨ ਤੇ ਜਥਿਆਂ ਨੇ ਹਾਜ਼ਰੀ ਭਰੀ, ਉਥੇ ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਹਾਜ਼ਰ ਹੋਏ ਤੇ ਵੱਖ-ਵੱਖ ਹਲਕਿਆਂ ਵਿੱਚ ਗੁਰਮਤਿ ਸਮਾਗਮ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਦੇਖ-ਰੇਖ ਹੇਠ ਪ੍ਰਧਾਨ ਸਾਹਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆ ਰਹੀਆਂ ਸ਼ਤਾਬਦੀਆਂ ਨੂੰ ਸਮਰਪਿਤ ਚਲਦਾ ਵਹੀਰ ਅੰਮ੍ਰਿਤ ਸੰਚਾਰ ਲਹਿਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 23 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਤੇ ਮਿਤੀ 23 ਅਕਤੂਬਰ ਨੂੰ ਹੀ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਬਾਜਵਾ ਕਲਾਂ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਵਿਖੇ ਉਸੇ ਦਿਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਚਲਦਾ ਵਹੀਰ ਅੰਮ੍ਰਿਤ ਸੰਚਾਰ ਲਹਿਰ ਦੀ ਸਫਲਤਾ ਲਈ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਬੰਧੀ ਹਲਕਾ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ, ਹਲਕਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਸਬੰਧੀ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਭਗਵੰਤ ਸਿੰਘ ਧੰਗੇੜਾ ਦੀ ਦੇਖ-ਰੇਖ ਹੇਠ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪ੍ਰਚਾਰਕ ਢਾਡੀ ਕਵੀਸ਼ਰ ਸਾਹਿਬਾਨ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਸੰਚਾਰ ਸਮਾਗਮ ਲਈ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਵਿਸ਼ੇਸ਼ ਕਰਕੇ ਸ੍ਰੀ ਸਹਿਜ ਪਾਠ ਸੇਵਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਇਕੱਤਰਾ ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ, ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਰਾਜਵੀਰ ਸਿੰਘ ਕਵੀਸ਼ਰ, ਸਰਵਨ ਸਿੰਘ ਚੱਕਾਂ, ਬੀਬੀ ਬਲਜੀਤ ਕੌਰ ਕਮਾਲਪੁਰ ਹਾਜ਼ਰ ਸਨ।