ਅਦਾਲਤੀ ਕੇਸਾਂ ਦੀ ਸਮੇਂ ਸਿਰ ਪੈਰਵੀ ਕੀਤੀ ਜਾਵੇ : ਡੀਸੀ
ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਪਾਲਿਸੀ 2020 ਨੂੰ ਲਾਗੂ ਕਰਨ ਸਬੰਧੀ ਮੀਟਿੰਗ
Publish Date: Thu, 01 Oct 2026 08:44 PM (IST)
Updated Date: Thu, 01 Oct 2026 08:46 PM (IST)
ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਪਾਲਿਸੀ 2020 ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਪ੍ਰਧਾਨਗੀ ਵੱਲੋਂ ਅੱਜ ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਪਾਲਿਸੀ 2020 ਨੂੰ ਸਫ਼ਲਤਾਪੂਰਵਕ ਲਾਗੂ ਕਰਨ ਤੇ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਸਰਕਾਰੀ ਵਿਭਾਗਾਂ ਦੇ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਅਟਾਰਨੀ ਕਪੂਰਥਲਾ ਚੇਤਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸਿਵਲ ਕੇਸਾਂ ਦੀ ਪੈਰਵੀ ਪੂਰੀ ਸੁਚੱਜੇ ਤੇ ਗੰਭੀਰਤਾ ਨਾਲ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਧਿਕਾਰੀ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਨੂੰ ਅਦਾਲਤੀ ਕੇਸਾਂ ਦੀ ਸਮੇਂ ਸਿਰ ਪੈਰਵੀ ਯਕੀਨੀ ਬਣਾਉਣ ਲਈ ਪਾਬੰਦ ਕਰਨ, ਤਾਂ ਜੋ ਅਦਾਲਤਾਂ ਵਿੱਚ ਸਰਕਾਰ ਦਾ ਪੱਖ ਹੋਰ ਵੀ ਮਜ਼ਬੂਤੀ ਨਾਲ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਚੇਤਾਵਨੀ ਦਿੱਤੀ ਕਿ ਅਦਾਲਤੀ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਾਰੇ ਅਧਿਕਾਰੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ।