ਸਮਾਂ ਦੇ ਕੇ ਮੀਟਿੰਗ ਨਾ ਕਰਨਾ ਪਵੇਗਾ ਮਹਿੰਗਾ : ਸੰਜੀਵ ਕੌਂਡਲ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨਾ ਪਵੇਗਾ ਮਹਿੰਗਾ ਮੁਲਾਜ਼ਮ ਦੇਣਗੇ 2027 ’ਚ ਜਵਾਬ : ਸੰਜੀਵ ਕੌਂਡਲ
Publish Date: Fri, 28 Aug 2026 09:35 PM (IST)
Updated Date: Fri, 28 Aug 2026 09:37 PM (IST)
50 ਲੱਖ ਮੁਲਾਜ਼ਮ ਵੋਟਾਂ 2027 ’ਚ ਦੇਣਗੀਆਂ ਜਵਾਬ : ਤੀਰਥ ਬਾਸੀ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ, ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਵਿਰਦੀ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਪੰਜਾਬ ਦੇ ਜਰਨਲ ਸਕੱਤਰ ਤੀਰਥ ਬਾਸੀ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਦੇ ਸੱਦੇ ’ਤੇ ਜਿਵੇਂ-ਜਿਵੇਂ ਪ੍ਰੋਗਰਾਮ ਉਲੀਕੇ ਜਾਣਗੇ, ਸਾਰੇ ਮੁਲਾਜ਼ਮ ਵਧ-ਚੜ੍ਹ ਕੇ ਰੋਸ ਪ੍ਰਦਰਸ਼ਨਾਂ ਆਦਿ ਵਿੱਚ ਸ਼ਮੂਲੀਅਤ ਕਰ ਰਹੇ ਹਨ ਤੇ ਕਰਨਗੇ। ਇਸ ਮੌਕੇ ਸੰਜੀਵ ਕੌਂਡਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਯੂਨੀਅਨ ਨਾਲ ਮੀਟਿੰਗ ਦਾ ਸਮਾਂ ਦੇ ਮੀਟਿੰਗ ਕਰਨ ਤੋਂ ਮੁਨਕਰ ਹੋਣਾ ਬਹੁਤ ਨਿੰਦਣਯੋਗ ਹੈ ਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਸ ਤਰਾਂ ਦਾ ਵਤੀਰਾ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਵੱਲੋਂ 30 ਅਗਸਤ ਨੂੰ ਲੁਧਿਆਣਾ ਵਿਖੇ ਅਗਲੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤੀਰਥ ਬਾਸੀ ਨੇ ਕਿਹਾ ਕਿ ਪੰਜਾਬ ਦੇ 8 ਲੱਖ ਦੇ ਕਰੀਬ ਮੁਲਾਜ਼ਮ ਤੇ ਪੈਨਸ਼ਨਰ ਤੇ ਪਰਿਵਾਰਕ ਮੈਂਬਰ ਮਿਲਾ ਕੇ 50 ਲੱਖ ਤੋਂ ਜ਼ਿਆਦਾ ਵੋਟ ਬੈਂਕ ਬਣਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਇਹ ਸਖ਼ਤ ਰੁਖ਼ ਅਪਣਾਉਣਾ ਦਾ ਨਤੀਜਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਮੀਟਿੰਗ ਦੌਰਾਨ ਪੁਸ਼ਪਿੰਦਰ ਵਿਰਦੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰ ਸਿੰਘ, ਰਾਜਨ ਕੁਮਾਰ, ਭੋਪਾਲ ਸਿੰਘ, ਸੁਖਵਿੰਦਰ ਸਿੰਘ, ਰੋਸ਼ਨ ਲਾਲ, ਸੁਰੇਸ਼ ਕੁਮਾਰ, ਜਸਵੰਤ ਸਿੰਘ, ਸੁਨੀਲ ਕੁਮਾਰ, ਜਸਵੰਤ ਰਾਏ ਅਤੇ ਕੁਲਵੀਰ ਸਿੰਘ ਆਦਿ ਮੈਂਬਰ ਹਾਜ਼ਰ ਹੋਏ।