ਵਾਹਿਗੁਰੂ ਅਕੈਡਮੀ ਵੱਲੋਂ ਮੈਗਾ ਵੀਜ਼ਾ ਸੈਮੀਨਾਰ 19 ਨੂੰ ਵਾਹਿਗੁਰੂ ਅਕੈਡਮੀ ਵੱਲੋਂ ਮੈਗਾ ਵੀਜ਼ਾ ਸੈਮੀਨਾਰ 19 ਨੂੰ
Publish Date: Sat, 14 Nov 2026 07:00 PM (IST)
Updated Date: Sat, 14 Nov 2026 07:00 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਵਿੱਚ ਸਟੱਡੀ ਤੇ ਟੂਰਿਸਟ ਵੀਜ਼ਿਆਂ ਦੇ ਖੇਤਰ ਵਿੱਚ ਮਸ਼ਹੂਰ ਸੰਸਥਾ ਵਾਹਿਗੁਰੂ ਅਕੈਡਮੀ ਵੱਲੋਂ 19 ਨਵੰਬਰ ਨੂੰ ਇੱਕ ਵਿਸ਼ਾਲ ਵੀਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਵਿੱਚ ਕੈਨੇਡਾ, ਅਮਰੀਕਾ, ਯੂਕੇ, ਆਸਟ੍ਰੇਲੀਆ, ਨਿਊਜ਼ੀਲੈਂਡ, ਸਾਈਪ੍ਰਸ ਤੇ ਸ਼ੈਨਗਨ ਦੇਸ਼ਾਂ ਦੇ ਵੀਜ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਸੈਮੀਨਾਰ ਸੁਲਤਾਨਪੁਰ ਲੋਧੀ ਵਿੱਚ ਬੱਸ ਸਟੈਂਡ ਦੇ ਸਾਹਮਣੇ ਸਥਿਤ ਵਾਹਿਗੁਰੂ ਅਕੈਡਮੀ ਦੇ ਮੁੱਖ ਦਫ਼ਤਰ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ, ਅਕੈਡਮੀ ਦੇ ਤਜਰਬੇਕਾਰ ਵੀਜ਼ਾ ਮਾਹਰ ਵੱਖ-ਵੱਖ ਦੇਸ਼ਾਂ ਲਈ ਟੂਰਿਸਟ, ਸਟੱਡੀ, ਸਪਾਊਸ ਤੇ ਵਰਕ ਵੀਜ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕਰਨਗੇ। ਵਾਹਿਗੁਰੂ ਅਕੈਡਮੀ (ਸੁਲਤਾਨਪੁਰ ਲੋਧੀ) ਦੇ ਮੈਨੇਜਿੰਗ ਡਾਇਰੈਕਟਰ ਨਵਪ੍ਰੀਤ ਸਿੰਘ ਤੇ ਮੈਨੇਜਰ ਮਹਿਕ ਚੋਪੜਾ ਨੇ ਦੱਸਿਆ ਕਿ ਜੋ ਉਮੀਦਵਾਰ ਸੈਮੀਨਾਰ ਦੌਰਾਨ ਵੀਜ਼ੇ ਲਈ ਅਪਲਾਈ ਕਰਨਗੇ, ਉਨ੍ਹਾਂ ਨੂੰ ਕੰਪਨੀ ਵੱਲੋਂ ਵਿਸ਼ੇਸ਼ ਛੋਟ ਵੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਤੇ ਪਰਿਵਾਰਾਂ ਲਈ ਇਹ ਸੈਮੀਨਾਰ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਇਸ ਸਮੇਂ ਕੈਨੇਡਾ, ਅਮਰੀਕਾ, ਯੂਕੇ ਤੇ ਸ਼ੈਨਗਨ ਦੇਸ਼ਾਂ ਲਈ ਸੈਲਾਨੀ, ਪੜ੍ਹਾਈ, ਜੀਵਨ ਸਾਥੀ ਜਾਂ ਵਰਕ ਵੀਜ਼ਾ ਵਾਸਤੇ ਅਪਲਾਈ ਕਰਨ ਬਾਰੇ ਸੋਚ ਰਹੇ ਹਨ, ਉਹ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੁਲਤਾਨਪੁਰ ਲੋਧੀ ਸਥਿਤ ਵਾਹਿਗੁਰੂ ਅਕੈਡਮੀ ਨੇ ਲਗਾਤਾਰ 100% ਵੀਜ਼ਾ ਸਫਲਤਾ ਦਰ ਕਾਇਮ ਰੱਖੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕਾਮ ਨੂੰ ਹਾਸਲ ਕਰਨ ਵਾਲੀ ਇਹ ਪੰਜਾਬ ਦੀ ਪਹਿਲੀ ਸੰਸਥਾ ਬਣ ਗਈ ਹੈ। ਮੈਨੇਜਿੰਗ ਡਾਇਰੈਕਟਰ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਵਾਹਿਗੁਰੂ ਅਕੈਡਮੀ ਕੋਲ ਤਜਰਬੇਕਾਰ ਵੀਜ਼ਾ ਮਾਹਰਾਂ ਦੀ ਇੱਕ ਟੀਮ ਹੈ, ਜੋ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਅਰਜ਼ੀ ਫਾਈਲਾਂ ਤਿਆਰ ਕਰਨ ਤੋਂ ਲੈ ਕੇ ਇੰਟਰਵਿਊ ਦੀ ਤਿਆਰੀ ਕਰਵਾਉਣ ਤੱਕ ਹਰ ਪੜਾਅ ਤੇ ਸੇਧ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ਾਲ ਵੀਜ਼ਾ ਸੈਮੀਨਾਰ ਵਿੱਚ ਸ਼ਾਮਲ ਹੋਣ ਤੇ ਮਾਹਰਾਂ ਤੋਂ ਸਹੀ ਜਾਣਕਾਰੀ ਪ੍ਰਾਪਤ ਕਰਨ।