ਜੇਕੇ ਪਬਲਿਕ ਸਕੂਲ ’ਚ ਕਰਵਾਇਆ ਮਹਿੰਦੀ ਮੁਕਾਬਲਾ ਜੇ. ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ ਮਹਿੰਦੀ ਮੁਕਾਬਲਾ
Publish Date: Tue, 27 Oct 2026 07:49 PM (IST)
Updated Date: Tue, 27 Oct 2026 07:52 PM (IST)
ਦੀਪਕ, ਪੰਜਾਬੀ ਜਾਗਰਣ ਕਪੂਰਥਲਾ : ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾ ਚੌਥ ਦੇ ਸ਼ੁਭ ਅਵਸਰ ’ਤੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲਾ ਦੋ ਵਰਗਾਂ ਵਿੱਚ ਕਰਵਾਇਆ ਗਿਆ। ਇਸ ਵਿੱਚ ਪਹਿਲੇ ਵਰਗ ਵਿੱਚ ਦਸਵੀਂ ਤੋਂ +2 ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਪਹਿਲੇ ਵਰਗ ਵਿੱਚ ਪਲਕ ਨੇ ਪਹਿਲਾ, ਸੋਨਾਕਸ਼ੀ ਨੇ ਦੂਜਾ ਤੇ ਆਂਚਲ ਤੇ ਜੈਸਮੀਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਵਰਗ ਵਿੱਚ ਅੱਠਵੀਂ ਤੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ, ਜਿਸ ਵਿੱਚੋਂ ਪਲਵਿੰਦਰ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਤੇ ਜਸਪ੍ਰੀਤ ਨੇ ਦੂਜਾ ਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਨੇ ਮਹਿੰਦੀ ਨਾਲ ਸੁੰਦਰ ਬੇਲ-ਬੂਟੇ ਬਣਾ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਦੇ ਕਲਾਤਮਕ ਨਮੂਨੇ ਬਹੁਤ ਹੀ ਮਨਮੋਹਕ ਸਨ। ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਪਛਾਣਨ, ਨਵੇਂ ਹੁਨਰ ਸਿੱਖਣ ਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੇ ਹਨ। ਇਸ ਮੌਕੇ ਨਿਰਦੇਸ਼ਿਕਾ ਰਿਤੂ ਸ਼ਰਮਾ, ਵੀਨਾ ਮਹਿਤਾ ਤੇ ਸਮੂਹ ਸਟਾਫ਼ ਹਾਜ਼ਰ ਸੀ।