ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਮਹਿੰਦੀ ਮੇਕਿੰਗ ਮੁਕਾਬਲਾ ਕਰਵਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਮਹਿੰਦੀ ਮੇਕਿੰਗ ਮੁਕਾਬਲਾ ਕਰਵਾਇਆ
Publish Date: Sat, 31 Oct 2026 08:33 PM (IST)
Updated Date: Sat, 31 Oct 2026 08:35 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਵਿੱਚ ਕਲਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜਿਊਲਰੀ ਮੇਕਿੰਗ ਤੇ ਸੁੰਦਰ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ, ਸੂਝ-ਬੂਝ ਤੇ ਕਲਪਨਾਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਸੁੰਦਰ ਤੇ ਆਕਰਸ਼ਕ ਡਿਜ਼ਾਈਨਾਂ ਰਾਹੀਂ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ, ਜਦਕਿ ਜਿਊਲਰੀ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਸਮੱਗਰੀ ਦੀ ਵਰਤੋਂ ਕਰਕੇ ਖੂਬਸੂਰਤ ਤੇ ਨਵੀਨਤਮ ਗਹਿਣੇ ਤਿਆਰ ਕੀਤੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਸਿਰਜਣਾਤਮਕ ਸੋਚ, ਆਤਮ-ਵਿਸ਼ਵਾਸ ਤੇ ਨਵੀਆਂ ਕਲਾਵਾਂ ਸਿੱਖਣ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰੱਖੀਆਂ ਜਾਣਗੀਆਂ।