ਅਸ਼ੋਕ ਗੋਗਨਾ, ਕਪੂਰਥਲਾ : ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਮੈਂਬਰਾਂ ਨੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਦੇ ਨਾਮ ਇਕ ਮੰਗ ਪੱਤਰ ਏਡੀਸੀ ਜਨਰਲ ਰਾਹੁਲ ਚਾਬਾ ਨੂੰ ਸੌਂਪਿਆ। ਮੰਗ ਪੱਤਰ ਸੌਂਪਦੇ ਹੋਏ 'ਆਪ' ਵਰਕਰਾਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਜਿਸ ਦੇ ਕਾਰਨ ਮੱਧ ਵਰਗੀ ਅਤੇ ਗਰੀਬ ਲੋਕਾਂ ਲਈ ਦੋ ਡੰਗ ਦੀ ਰੋਟੀ ਉਨ੍ਹਾਂ ਦੀ ਥਾਲੀ ਤੋਂ ਦੂਰ ਹੁੰਦੀ ਜਾ ਰਹੀ ਹੈ। ਇਸ ਤੋਂ ਇਲਾਵਾ ਉਥੇ ਹੀ ਰੋਜ਼ਾਨਾ ਪੈਟਰੋਲ, ਡੀਜ਼ਲ ਅਤੇ ਪਿਆਜ ਆਦਿ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਬਿਜਲੀ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਇਨ੍ਹਾਂ ਵਸਤੂਆਂ ਦੇ ਰੇਟ ਵੱਧਣ ਨਾਲ ਇਸ ਦਾ ਅਸਰ ਹੋਰ ਵਸਤੂਆਂ 'ਤੇ ਵੀ ਪੈਂਦਾ ਹੈ। ਇਸ ਵੱਧ ਰਹੀ ਮਹਿੰਗਾਈ ਦੇ ਕਾਰਨ ਲੋਕਾਂ ਦੇ ਘਰਾਂ ਅਤੇ ਰਸੋਈ ਦੇ ਬਜਟ ਹਿੱਲ ਗਏ ਹਨ। ਇਸ ਦੇ ਬਾਵਜੂਦ ਵੀ ਨਾ ਤਾਂ ਪੰਜਾਬ ਅਤੇ ਕੇਂਦਰ ਦੀ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਲਈ ਕੋਈ ਯਤਨ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਰੋਜ਼ਾਨਾ ਵੱਧ ਰਹੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਸਰਕਾਰ ਨੂੰ ਜਲਦ ਤੋਂ ਜਲਦ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇਕ ਪਾਸਾ ਸਮਝੋਤਾ ਰੱਦ ਕਰਕੇ ਬਿਜਲੀ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਜਾਵੇ, ਭਿ੍ਸ਼ਟਾਚਾਰੀਆਂ 'ਤੇ ਨਕੇਲ ਪਾਈ ਜਾਵੇ, ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਪ੍ਰਰੇਰਿਤ ਹੋ ਕੇ ਸਰਕਾਰ ਨੂੰ ਪ੍ਰਦੇਸ਼ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਵਿਚ ਸੁਧਾਰ ਲਿਆਉਣਾ ਚਾਹੀਦਾ ਹੈ। ਇਸ ਮੌਕੇ ਅਸ਼ਵਨੀ ਕੁਾਰ, ਗੁਰਮੀਤ ਸਿੰਘ ਪੰਨੂੰ, ਕੁਲਵਿੰਦਰ ਸਿੰਘ ਚਾਹਲ, ਬਗੀਚਾ ਸਿੰਘ ਜੱਗੀ, ਜਗਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।