ਮੁਹੱਲਾ ਮਹਿਤਾਬਗੜ੍ਹ ’ਚ ਵਧ ਰਹੇ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਐੱਸਐੱਸਪੀ ਨੂੰ ਸੌਂਪਿਆ ਮੰਗ ਪੱਤਰ ਮੁਹੱਲਾ ਮਹਿਤਾਬਗੜ੍ਹ ’ਚ ਵੱਧ ਰਹੇ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਐੱਸਐੱਸਪੀ ਨੂੰ ਸੌਂਪਿਆ ਮੰਗ ਪੱਤਰ
Publish Date: Tue, 15 Sep 2026 09:07 PM (IST)
Updated Date: Tue, 15 Sep 2026 09:08 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਮੁਹੱਲਾ ਮਹਿਤਾਬਗੜ੍ਹ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ੇ ਦੇ ਕਾਰੋਬਾਰ ਤੇ ਇਸ ਕਾਰਨ ਵਿਗੜ ਰਹੇ ਹਾਲਾਤਾਂ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਇਸ ਸਮੱਸਿਆ ਦੇ ਹੱਲ ਤੇ ਨਸ਼ੇ ਦੇ ਕਾਰੋਬਾਰ ਨੂੰ ਨੱਥ ਪਾਉਣ ਦੀ ਮੰਗ ਨੂੰ ਲੈ ਕੇ ਅਨਿਲ ਸ਼ੇਰਗਿੱਲ (ਨੀਲੂ), ਪੰਜਾਬ ਸਿੰਘ, ਯਸ਼ਪ੍ਰੀਤ ਮੇਸ਼ੀ, ਕੌਂਸਲਰ ਰਾਕੇਸ਼ ਕੁਮਾਰ (ਹੈਪੀ), ਵਿਸ਼ਾਲ ਸਿੰਘ (ਸ਼ੈਲੀ) ਦੀ ਅਗਵਾਈ ਵਿੱਚ ਮੁੱਹਲਾ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ ਤੇ ਮੀਟਿੰਗ ਤੋਂ ਬਾਅਦ ਉਕਤ ਮੋਹਤਬਰ ਆਗੂਆਂ ਨੇ ਸਮੂਹ ਮੁੱਹਲਾ ਨਿਵਾਸੀਆਂ ਵੱਲੋਂ ਹਸਤਾਖਤਰ ਕੀਤਾ ਮੰਗ ਪੱਤਰ ਐੱਸਐੱਸਪੀ ਕਪੂਰਥਲਾ ਨੂੰ ਸੌਂਪਿਆ। ਮੰਗ ਪੱਤਰ ਦਿੰਦੇ ਹੋਏ ਉਕਤ ਆਗੂਆਂ ਨੇ ਕਿਹਾ ਕਿ ਮੁਹੱਲੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਤੋਂ ਰਾਹਤ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਧਦੇ ਕਾਰੋਬਾਰ ਕਾਰਨ ਇਲਾਕੇ ਦਾ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕੇ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਕਾਇਮ ਰਹੇ। ਇਸ ਮੌਕੇ ਐੱਸਐੱਸਪੀ ਕਪੂਰਥਲਾ ਵੱਲੋ ਵਿਸ਼ਵਾਸ਼ ਦਵਾਇਆ ਗਿਆ ਕਿ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਮੁਹੱਲਾ ਨਿਵਾਸੀ ਵੀ ਪੁਲਿਸ ਦਾ ਸਹਿਯੋਗ ਕਰਨ ਤੇ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਇਸ ਸਮੱਸਿਆ ’ਤੇ ਜਲਦ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਸੋਖਾ, ਸ਼ੌਂਕੀ, ਸਾਧੂ, ਸਲਮਾਨ, ਮੋਤੀ ਲਾਲ, ਹੈਪੀ ਨਾਜ਼ਕ, ਬਾਬਾ ਮਾਲੀ, ਡੀਜ਼ਲ, ਅਜੈ, ਬਿੱਟੂ ਮਾਨਾ, ਮਨਜੀਤ ਕੌਰ, ਕਾਲਾ, ਸੁਨੀਲ ਕੁਮਾਰ ਤੇ ਹੋਰ ਮੁਹੱਲਾ ਵਾਸੀ ਹਾਜ਼ਰ ਸਨ।