ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਜੀਐਨਪੀਕੇਐਸ ਪਬਲਿਕ ਸਕੂਲ ਨਡਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Mon, 20 Apr 2026 07:14 PM (IST)
Updated Date: Mon, 20 Apr 2026 07:15 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਤੇ ਮੌਜੂਦਾ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਦੇ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਸੋਮਵਾਰ ਨੂੰ ਸਵੇਰ ਦੀ ਸਭਾ ਵਿਚ ਸੀਬੀਐੱਸਈ ਦਸਵੀਂ ਜਮਾਤ ਦੇ ਸਭ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਪੰਜ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਦਲਵੀਰ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਭਾ ਵਿਚ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਦਲਵੀਰ ਕੌਰ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਨਾਲ ਜਿਥੇ ਉਨ੍ਹਾਂ ਦਾ ਮਨੋਬਲ ਵਧੇਗਾ, ਉਥੇ ਦੂਸਰੇ ਹੋਰ ਵਿਦਿਆਰਥੀ ਵੀ ਇਸ ਤੋਂ ਪ੍ਰੇਰਿਤ ਹੋ ਕੇ ਮਿਹਨਤ ਕਰਕੇ ਵਧੀਆ ਅੰਕ ਪ੍ਰਾਪਤ ਕਰਨਗੇ।