ਬਲਾਕ ਯੂਥ ਕਾਂਗਰਸ ਪ੍ਰਧਾਨ ਸਾਹਿਲ ਨੇ ਦਿੱਤੀ ਕ੍ਰਿਸ਼ਨ ਅਸ਼ਟਮੀ ਦੀ ਵਧਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਸਭ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਆਦਰਸ਼ਾਂ 'ਤੇ ਚੱਲਣ ਦਾ ਸੰਦੇਸ਼ : ਸਾਹਿਲ ਵੋਹਰਾ
Publish Date: Fri, 21 Aug 2026 06:52 PM (IST)
Updated Date: Fri, 21 Aug 2026 06:54 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਬਲਾਕ ਯੂਥ ਕਾਂਗਰਸ ਫਗਵਾੜਾ ਦੇ ਪ੍ਰਧਾਨ ਸਾਹਿਲ ਵੋਹਰਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ, ਕਰਮ ਤੇ ਮਨੁੱਖਤਾ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਾਹਿਲ ਵੋਹਰਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਨੇ ਆਪਣੇ ਜੀਵਨ ਰਾਹੀਂ ਅਨਿਆਂ ਤੇ ਅਧਰਮ ਦੇ ਵਿਰੁੱਧ ਸੰਘਰਸ਼ ਕਰਨ ਤੇ ਹਮੇਸ਼ਾ ਸੱਚ ਦਾ ਸਾਥ ਦੇਣ ਦਾ ਸੰਦੇਸ਼ ਦਿੱਤਾ। ਭਗਵਦ ਗੀਤਾ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਿੱਤਾ ਗਿਆ ਕਰਮ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਓਨਾ ਹੀ ਪ੍ਰਸੰਗਿਕ ਹੈ। ਸਾਨੂੰ ਬਿਨਾਂ ਕਿਸੇ ਫਲ ਦੀ ਚਿੰਤਾ ਕੀਤੇ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੇ ਫਰਜ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਆਪਸੀ ਭਾਈਚਾਰੇ, ਪਿਆਰ ਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀ ਕਿਰਪਾ ਨਾਲ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਆਵੇ ਤੇ ਸਮਾਜ ਵਿੱਚ ਆਪਸੀ ਪਿਆਰ ਤੇ ਏਕਤਾ ਹੋਰ ਮਜ਼ਬੂਤ ਹੋਵੇ। ਸਾਹਿਲ ਵੋਹਰਾ ਨੇ ਕਿਹਾ ਕਿ ਜਨਮ ਅਸ਼ਟਮੀ ਸਿਰਫ਼ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਬੁਰਾਈ ਤੇ ਚੰਗਿਆਈ ਤੇ ਅਧਰਮ ਤੇ ਧਰਮ ਦੀ ਜਿੱਤ ਦਾ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਦੇਸ਼ ਤੇ ਪੰਜਾਬ ਦੀ ਖੁਸ਼ਹਾਲੀ ਤੇ ਸਾਰਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।