ਐੱਮਜੀਐੱਨ ਪਬਲਿਕ ਸਕੂਲ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
ਐਮਜੀਐਨ ਪਬਲਿਕ ਸਕੂਲ ਕਪੂਰਥਲਾ ਨੇ ਆਪਣਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
Publish Date: Sun, 16 Aug 2026 06:40 PM (IST)
Updated Date: Sun, 16 Aug 2026 06:41 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਐੱਮਜੀਐੱਨ ਪਬਲਿਕ ਸਕੂਲ ਕਪੂਰਥਲਾ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਵਿੱਚ ਅਰਦਾਸ (ਪ੍ਰਾਰਥਨਾ) ਨਾਲ ਹੋਈ। ਇਸ ਤੋਂ ਬਾਅਦ, ਪ੍ਰਿੰਸੀਪਲ ਪਰਵਿੰਦਰ ਕੌਰ ਵਾਲੀਆ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਸਾਰੇ ਸਟਾਫ ਨੇ ਇੱਕਜੁੱਟ ਹੋ ਕੇ ਰਾਸ਼ਟਰੀ ਗੀਤ ਗਾਇਆ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ, ਇੱਕ ਸੱਭਿਆਚਾਰਕ ਪ੍ਰੋਗਰਾਮ ਵਿੱਚ ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਵਾਲੇ ਗੀਤ, ਕਵਿਤਾਵਾਂ ਤੇ ਕਥਕ ਨਾਚ ਤੇ ਮਨਮੋਹਕ ਭੰਗੜਾ ਪੇਸ਼ ਕੀਤਾ ਗਿਆ। ਆਜ਼ਾਦੀ ਦਿਵਸ ਦੇ ਸ਼ੁਭ ਮੌਕੇ ਤੇ ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਜ਼ਿੰਮੇਵਾਰ ਨਾਗਰਿਕ ਬਣਨ, ਰਾਸ਼ਟਰ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਤੇ ਟਕਰਾਅ-ਮੁਕਤ ਸਮਾਜ ਲਈ ਕੰਮ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਆਜ਼ਾਦੀ ਦਿਵਸ ਦੇ ਇਸ ਸ਼ੁਭ ਮੌਕੇ ਤੇ ਵਿਦਿਆਰਥੀ ਚਾਰੂਵ੍ਰਤ ਬੈਂਸ, ਕੀਰਤ ਕਮਲ ਤੇ ਵਿਕਰਮ ਸ਼ਰਮਾ ਨੂੰ ਵਿਸ਼ੇਸ਼ ਸਨਮਾਨ ਪ੍ਰਾਪਤ ਹੋਏ। ਇਸ ਤੋਂ ਇਲਾਵਾ ਅਧਿਆਪਕ ਰਾਜੇਂਦਰ ਸਿੰਘ, ਪਾਂਡਵ ਰਾਏ ਤੇ ਕੰਵਲਪ੍ਰੀਤ ਕੌਰ ਨੂੰ ਵੀ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਨੇ ਇਸ ਪ੍ਰਾਪਤੀ ਤੇ ਉਨ੍ਹਾਂ ਸਾਰਿਆਂ ਨੂੰ ਵਿਸ਼ੇਸ਼ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ।