ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ
ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ
Publish Date: Wed, 28 Jan 2026 08:03 PM (IST)
Updated Date: Thu, 29 Jan 2026 04:13 AM (IST)

-4-5 ਮਹੀਨਿਆ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਰ ਰਹੇ ਪ੍ਰੇਸ਼ਾਨੀਆਂ ਦਾ ਸਾਹਮਣਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਬੀ.ਡੀ.ਪੀ.ਓ ਦਫਤਰ ਕਪੂਰਥਲਾ ਵਿਖੇ ਸਮੂਹ ਮਗਨਰੇਗਾ ਕਰਮਚਾਰੀ ਯੂਨੀਅਨ ਕਪੂਰਥਲਾ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਰਾਮ ਦਿੱਤਾ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾ ਵਿਚ ਕੰਮ ਕਰਦੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਕਰਮਚਾਰੀਆਂ ਨੂੰ ਪਿਛਲੇ 4-5 ਮਹੀਨਿਆ ਤੋਂ ਤਨਖਾਹਾਂ ਨਾ ਮਿਲਣ ਕਾਰਨ ਆ ਰਹੀਆਂ ਪ੍ਰੇਸ਼ਾਨੀਆ ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਨਾ ਮਿਲਣ ਕਾਰਨ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਤੇ ਬੱਚਿਆਂ ਦੇ ਸਕੂਲਾਂ ਦੀਆਂ ਫੀਸਾਂ ਸਮੇਂ ਸਿਰ ਨਾ ਦੇਣ ਤੋਂ ਇਲਾਵਾ ਆਪਣੇ ਬਜੁਰਗ ਮਾਤਾ-ਪਿਤਾ ਦੀਆਂ ਦਵਾਈਆਂ ਆਦਿ ਦੇ ਖਰਚੇ ਕਰਨ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਤੋਂ ਆਏ ਕਰਮਚਾਰੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ ਕਿ ਜੇਕਰ ਸਰਕਾਰ ਇੱਕ ਹਫਤੇ ਦੇ ਅੰਦਰ-ਅੰਦਰ ਸਾਡੀਆਂ ਤਨਖਾਹਾਂ ਖਾਤਿਆਂ ਵਿਚ ਨਹੀਂ ਪਾਉਂਦੀ ਤਾਂ ਸਾਨੂੰ ਕਲਮ ਛੋੜ ਹੜਤਾਲ ਤੇ ਬੈਠਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁਰਿੰਦਰ ਸਿੰਘ, ਚੰਦਾ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਸੁਖਦੇਵ ਸਿੰਘ ਸਾਰੇ (ਜੀ.ਆਰ.ਐਸ. ਢਿੱਲਵਾਂ), ਮੰਗਲ ਸਿੰਘ ਜੀਆਰਐਸ ਨਡਾਲਾ, ਗੁਰਪ੍ਰੀਤ ਸਿੰਘ ਜੀ.ਆਰ.ਐਸ. ਕਪੂਰਥਲਾ, ਅਮਨਦੀਪ ਅਟਵਾਲ ਜੀਆਰਐਸ ਕਪੂਰਥਲਾ, ਦਲੀਪ ਸਿੰਘ ਸੀ.ਏ. ਕਪੂਰਥਲਾ, ਟਿੰਕੂ ਕੰਪਿਊਟਰ ਸਹਾਇਕ ਨਰੇਗਾ, ਅਨੀ ਸਿੰਗਲਾ ਤਕਨੀਕੀ ਸਹਾਇਕ, ਵਿਸ਼ਾਲ ਅਰੋੜਾ ਏ.ਪੀ.ਓ., ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਨਾਹਰ, ਵਿਕਰਾਂਤ, ਰੌਸ਼ਨੀ, ਅਮਨ ਅਟਵਾਲ, ਰਘਬੀਰ ਸਿੰਘ ਆਦਿ ਹਾਜ਼ਰ ਸਨ।