ਮਿੱਡ ਡੇ ਮੀਲ ਤੇ ਸਫ਼ਾਈ ਸੇਵਕਾਂ ਕੀਤੀ ਨਾਅਰੇਬਾਜ਼ੀ ਮਿੱਡ ਡੇ ਮੀਲ ਅਤੇ ਸਫਾਈ ਸੇਵਕਾਂ ਵਰਕਰਾਂ ਨੇ ਕੀਤੀ ਨਾਰੇਬਾਜੀ
Publish Date: Mon, 28 Sep 2026 09:11 PM (IST)
Updated Date: Mon, 28 Sep 2026 09:12 PM (IST)
ਯੂਨੀਅਨ ਵੱਲੋਂ 2 ਅਕਤੂਬਰ ਨੂੰ ਹੋ ਰਹੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਜਥੇਬੰਦਕ ਕਨਵੈਨਸ਼ਨ ’ਚ ਸ਼ਾਮਲ ਹੋਣ ਦਾ ਫੈਸਲਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮਮਤਾ ਸੈਦਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਗੁਰਜੀਤ ਕੌਰ ਕਪੂਰਥਲਾ ਨੇ ਜਥੇਬੰਦੀ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਹੋ ਰਹੀ ਜਥੇਬੰਦਕ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ ਕਨਵੈਨਸ਼ਨ ਤੋਂ ਤੁਰੰਤ ਬਾਅਦ ਆਪਣੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰਨ ਦਾ ਵੀ ਫੈਸਲਾ ਕੀਤਾ। ਮੀਟਿੰਗ ਵਿੱਚ ਆਗੂਆਂ ਨੇ ਸਾਂਝੇ ਤੌਰ ’ਤੇ ਮੰਗ ਕੀਤੀ ਕਿ ਕੀਤੇ ਗਏ ਚੋਣ ਵਾਹਦੇ ਅਨੁਸਾਰ ਮਿਡ ਡੇ ਮੀਲ ਤੇ ਸਫ਼ਾਈ ਸੇਵਕ ਵਰਕਰ ਨੂੰ ਵੀ ਪੱਕਾ ਕੀਤਾ ਜਾਵੇ ਤੇ ਘੱਟੋ-ਘੱਟ 30,000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇ ਰੂਪ ਵਿੱਚ ਦਿੱਤਾ ਜਾਵੇ। ਮਿੱਡ ਡੇ ਮੀਲ ਤੇ ਸਫਾਈ ਸੇਵਕ ਵਰਕਰਾਂ ਨੂੰ ਵੀ ਬਣਦਾ ਹੱਕ ਦਿੱਤਾ ਜਾਵੇ। ਸਕੂਲਾਂ ਵਿੱਚ ਕੰਮ ਕਰਦੀਆਂ ਵਰਕਰਾਂ ਨੂੰ ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਲਈ ਬਦਲਵਾਂ ਪ੍ਰਬੰਧ ਸਕੂਲ ਮੁਖੀ ਕਰਨ , ਵਰਕਰਾਂ ਨੂੰ ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਮੁਲਾਜ਼ਮ ਤੇ ਕਮੇਟੀ ਦੇ ਬੈਨਰ ਹੇਠ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਸਰਜੀਤ ਕੌਰ, ਸਰਬਜੀਤ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਰੀਨਾ ਰਾਣੀ, ਸੁਖਵਿੰਦਰ ਕੌਰ, ਗੁਰਵਿੰਦਰ ਕੌਰ, ਨਿਸ਼ਾ ਰਾਣੀ, ਕਮਲਜੀਤ ਕੌਰ, ਹਰਜਿੰਦਰ ਕੌਰ, ਰਾਜਵਿੰਦਰ ਕੌਰ, ਅਮਨਦੀਪ ਕੌਰ, ਲਖਵਿੰਦਰ ਕੌਰ ਆਦਿ ਵਰਕਰ ਮਿਡ ਡੇ ਮੀਲ ਤੇ ਸਫਾਈ ਸੇਵਕ ਵਰਕਰਜ਼ ਸ਼ਾਮਲ ਹੋਏ।