ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਕਲੀਨ ਸ਼ਲਾਘਾਯੋਗ ਸ਼ਹਿਰਾਂ ਦਾ ਚਿਹਰਾ ਬਦਲਣ ਲਈ ਮਾਨ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਕਲੀਨ ਪੰਜਾਬ 3. ਸ਼ਲਾਘਾਯੋਗ
Publish Date: Sun, 29 Nov 2026 06:38 PM (IST)
Updated Date: Sun, 29 Nov 2026 06:41 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਰਕਾਰ ਵੱਲੋਂ 28 ਨਵੰਬਰ ਤੋਂ ਪੰਜਾਬ ਦੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਬਿਹਤਰ ਸਹੂਲਤਾਂ ਨਾਲ ਲੈਸ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ 3.0 ਦੀ ਸ਼ਲਾਘਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਯੂਥ ਆਗੂ ਗੁਰਸਿਮਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਦਰਪੇਸ਼ ਮੁੱਢਲੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹਿਰਾਂ ਦਾ ਚਿਹਰਾ ਬਦਲਣ ਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮਿਸ਼ਨ ਤਹਿਤ ਕੂੜੇ ਦੇ ਢੇਰ, ਮਲਬਾ, ਸਟਰੀਟ ਲਾਈਟਾਂ ਤੇ ਪਾਣੀ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਮੁਹਿੰਮ ਵਿੱਚ ਆਧੁਨਿਕ ਤਕਨਾਲੋਜੀ ਦੀ ਵੀ ਵਰਤੋਂ ਕੀਤੀ ਜਾਵੇਗੀ। ਸਫ਼ਾਈ ਪ੍ਰਣਾਲੀ ਦੀ ਨਿਗਰਾਨੀ ਏਆਈ ਕੈਮਰਿਆਂ ਰਾਹੀਂ ਕੀਤੀ ਜਾਵੇਗੀ, ਜਦੋਂ ਕਿ ਪੈਸਕੋ ਕਰਮਚਾਰੀ ਵੀ ਪ੍ਰਸ਼ਾਸਨ ਦੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਕੌਂਸਲਰਾਂ, ਮੇਅਰਾਂ ਤੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਜਾਣਗੀਆਂ। ਗੁਰਸਿਮਰ ਸਿੰਘ ਨੇ ਕਿਹਾ ਕਿ ਲੋਕ ਸੋਸ਼ਲ ਮੀਡੀਆ ਰਾਹੀਂ ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕਰ ਸਕਣਗੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਪੰਜਾਬ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਹਰ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਵੀ ਹੈ।