ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਵਾਲੇ ਸਕੂਲ ਕੀਤੇ ਸਨਮਾਨਿਤ
ਮਿਸ਼ਨ ਸਮਰੱਥ 3.0 ਅਕਾਦਮਿਕ ਪ੍ਰਦਰਸ਼ਨ ਦੇ ਆਧਾਰ 'ਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਸਕੂਲ ਸਨਮਾਨਿਤ
Publish Date: Mon, 30 Mar 2026 09:44 PM (IST)
Updated Date: Mon, 30 Mar 2026 09:45 PM (IST)

ਸਮੂਹ ਅਧਿਆਪਕ ਆਗਾਮੀ ਵਿਦਿਅਕ ਸ਼ੈਸ਼ਨ ਦੌਰਾਨ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ : ਡਾ. ਬੱਟੂ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼੍ਰੀਮਤੀ ਮਮਤਾ ਬਜਾਜ, ਉੱਪ ਜ਼ਿਲਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ, ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਦੀ ਅਗਵਾਈ ਹੇਠ ਸਿੱਖਿਆ ਬਲਾਕ ਕਪੂਰਥਲਾ-1 ਵਿਚ ਮਿਸ਼ਨ ਸਮਰੱਥ 3.0 ਅਕਾਦਮਿਕ ਪ੍ਰਦਰਸ਼ਨ ਦੇ ਆਧਾਰ ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਤੇ ਵਿੱਦਿਅਕ ਸੈਸ਼ਨ 2025-26 ਦੌਰਾਨ ਅਧਿਆਪਕਾਂ ਦੇ ਲਗਾਏ ਸੈਮੀਨਾਰਾਂ ਵਿਚ ਬਤੌਰ ਰਿਸੋਰਸ ਪਰਸਨ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਿਸ਼ਨ ਸਮਰੱਥ 3.0 ਅਕਾਦਮਿਕ ਪ੍ਰਦਰਸ਼ਨ ਦੇ ਆਧਾਰ ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਖੀਰਾਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਸੰਧਰ ਜਗੀਰ, ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ, ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਬਸਤੀ, ਸਰਕਾਰੀ ਐਲੀਮੈਂਟਰੀ ਸਕੂਲ ਕੌਲ ਤਲਵੰਡੀ, ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ, ਸਰਕਾਰੀ ਐਲੀਮੈਂਟਰੀ ਸਕੂਲ ਮੁਗਲ਼ ਚੱਕ, ਸਰਕਾਰੀ ਐਲੀਮੈਂਟਰੀ ਸਕੂਲ ਪ੍ਰੇਮਪੁਰਾ ਦੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਵਿੱਦਿਅਕ ਸੈਸ਼ਨ 2025-26 ਦੌਰਾਨ ਅਧਿਆਪਕਾਂ ਦੇ ਲਗਾਏ ਸੈਮੀਨਾਰਾਂ ਦੌਰਾਨ ਬਤੌਰ ਰਿਸੋਰਸ ਪਰਸਨ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਬੀਆਰਸੀਜ਼ ਤੇ ਅਧਿਆਪਕਾਂ ਜਿਨ੍ਹਾਂ ਵਿਚ ਸ੍ਰੀਮਤੀ ਸ਼ੈਲਜਾ ਸ਼ਰਮਾ, ਜਸਪ੍ਰੀਤ ਕੌਰ, ਨਵਰੀਤ ਕੌਰ, ਜਯੋਤੀ ਨਰੂਲਾ, ਰਚਨਾ ਪੂਰੀ, ਪਵਨ ਕੁਮਾਰ ਜੋਸ਼ੀ, ਅਕਬਰ ਖਾਂ, ਸੁਰਿੰਦਰ ਕੁਮਾਰ, ਮਨਜੀਤ ਲਾਲ, ਬਿਕਰਮਜੀਤ ਸਿੰਘ, ਹਰਪ੍ਰੀਤ ਸਿੰਘ ਭੁਲੱਥ, ਰੇਸ਼ਮ ਲਾਲ, ਹਰਪ੍ਰੀਤ ਸਿੰਘ ਨਡਾਲਾ, ਤਰਸੇਮ ਸਿੰਘ, ਜੋਗਿੰਦਰ ਸਿੰਘ, ਡਾ. ਪਰਮਜੀਤ ਕੌਰ, ਨਵਜੋਤ ਸਿੰਘ, ਸੁਵਿੰਦਰ ਸਿੰਘ, ਕਰਮਜੀਤ ਗਿੱਲ, ਗੁਰਪ੍ਰੀਤ ਸਿੰਘ, ਕੁਲਦੀਪ ਚੰਦ, ਸਤਨਾਮ ਸਿੰਘ, ਰਸ਼ਪਾਲ ਸਿੰਘ ਮੌਲੀ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ, ਸਾਲਿਨੀ ਸੁਥਰ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਆਦਿ ਸ਼ਾਮਲ ਹਨ, ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਉਪਰੰਤ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਨੇ ਸਾਰੇ ਹੀ ਸਕੂਲ ਮੁਖੀਆਂ ਬੀਆਰਸੀ ਤੇ ਅਧਿਆਪਕਾਂ ਨੂੰ ਇਸ ਸਨਮਾਨ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਸਮੂਹ ਸਕੂਲਾਂ ਵਿਚ ਹੋ ਰਹੇ ਅਕਾਦਮਿਕ ਸੁਧਾਰ ਲਈ ਆਪ ਸਭ ਵਧਾਈ ਦੇ ਪਾਤਰ ਹੋ। ਉਨ੍ਹਾਂ ਨੇ ਸਾਰੇ ਹੀ ਅਧਿਆਪਕਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਆਪਣੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕਰਦੇ ਸਭ ਤੋਂ ਪੂਰਨ ਸਹਿਯੋਗ ਦੀ ਆਸ ਪ੍ਰਗਟ ਕੀਤੀ। ਇਸ ਦੌਰਾਨ ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ ਨੇ ਵੀ ਸਨਮਾਨਿਤ ਹੋਣ ਵਾਲੇ ਸਾਰੇ ਹੀ ਅਧਿਆਪਕਾਂ ਨੂੰ ਵਧਾਈ ਦਿੱਤੀ। ਸਮਾਰੋਹ ਦੇ ਅੰਤ ਵਿਚ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਆਏ ਹੋਏ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।