ਦਿਵਿਆਂਗ ਵਿਅਕਤੀਆਂ ਨਾਲ਼ ਕੀਤੀ ਧੱਕੇਸ਼ਾਹੀ ਬਰਦਾਸ਼ਤ ਨਹੀਂ : ਸੈਣੀ ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਦਿਿਵਆਂਗ ਵਿਅਕਤੀਆਂ ਨਾਲ਼ ਧੱਕੇਸ਼ਾਹੀ ਬਰਦਾਸ਼ਤ ਨਹੀਂ - ਸੈਣੀ
Publish Date: Sun, 06 Sep 2026 09:24 PM (IST)
Updated Date: Sun, 06 Sep 2026 09:25 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬੀਤੇ ਕੱਲ੍ਹ ਖੇਡਾਂ ਵਤਨ ਪੰਜਾਬ ਦੀਆਂ ਦੇ ਰਸਮੀ ਉਦਘਾਟਨ ਦੌਰਾਨ ਬਠਿੰਡਾ ਵਿਖੇ ਕੁਝ ਦਿਵਿਆਂਗ ਆਗੂਆਂ ਤੇ ਇਸਤਰੀਆਂ ਨਾਲ ਹੋਈ ਖਿੱਚ-ਧੂਹ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਪਤ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਤਰਨਤਾਰਨ, ਬਲਵਿੰਦਰ ਸਿੰਘ ਨਿੱਝਰ ਪ੍ਰਧਾਨ ਅੰਮ੍ਰਿਤਸਰ, ਗੁਰਿੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਗੁਰਦਾਸਪੁਰ, ਡਾ ਸੋਮਨਾਥ ਰਟੈਂਡਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਲਖਵਿੰਦਰ ਸਿੰਘ ਫੌਜੀ ਰਾਮ ਲੁਭਾਇਆ ਪ੍ਰਧਾਨ ਜਲੰਧਰ, ਗੁਰਜੀਤ ਕੌਰ ਪ੍ਰਧਾਨ ਹੁਸ਼ਿਆਰਪੁਰ, ਕੁਲਦੀਪ ਸਿੰਘ ਪ੍ਰਧਾਨ ਲੁਧਿਆਣਾ, ਇੰਦ੍ਰ ਬਰਾੜ ਪ੍ਰਧਾਨ ਪਟਿਆਲਾ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਦਵਿੰਦਰ ਕੌਰ ਫਗਵਾੜਾ, ਪਲਵਿੰਦਰ ਪਿੰਦਾ ਹਲਕਾ ਇੰਚਾਰਜ ਕਪੂਰਥਲਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਜਾ ਰਹੇ ਦਿਵਿਆਂਗ ਆਗੂਆਂ ਨਾਲ਼ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰੇਆਮ ਖਿੱਚ-ਧੂਹ ਹੀ ਨਹੀਂ ਕੀਤੀ ਗਈ ਸਗੋਂ ਦਿਵਿਆਂਗ ਔਰਤਾਂ ਨੂੰ ਵੀ ਜ਼ਲੀਲ ਕੀਤਾ ਗਿਆ। ਬਠਿੰਡਾ ਜ਼ਿਲ੍ਹੇ ਦੀਆਂ ਧੱਕੇਸ਼ਾਹੀ ਵਾਲੀਆਂ ਵੀਡੀਓ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਇਲ ਖੋਹ ਕੇ ਧੱਕੇ ਨਾਲ ਡਿਲੀਟ ਕਰ ਦਿੱਤੀਆਂ ਗਈਆਂ। ਲਖਵੀਰ ਸਿੰਘ ਸੈਣੀ ਨੇ ਪੰਜਾਬ ਦੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਨੂੰ ਬੇਨਤੀ ਕੀਤੀ ਕਿ ਜੇਕਰ ਅਖੀਰਲੇ ਸਮੇਂ ਵੀ ਤੁਸੀਂ ਦਿਵਿਆਂਗ ਵਰਗ ਦੀਆਂ ਸਮੱਸਿਆਂਵਾਂ ਦਾ ਹੱਲ ਨਹੀਂ ਕੱਢਿਆ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਸੈਣੀ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਦੀ ਡਾਇਰੈਕਟਰ ਡਾ. ਸੇਨਾ ਅਗਰਵਾਲ ਵੱਲੋਂ ਦਿੱਤੇ ਪੰਦਰਾਂ ਦਿਨਾਂ ਦੇ ਭਰੋਸੇ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਪੰਜਾਬ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਬਿਆਸ ਤੇ ਸਤਲੁਜ ਦਰਿਆ ’ਤੇ ਸੂਬਾ ਪੱਧਰੀ ਗੁਪਤ ਤਰੀਕੇ ਨਾਲ ਪੱਕੇ ਮੋਰਚੇ ਲਗਾਏ ਜਾਣ ਦੀ ਚਿਤਾਵਨੀ ਦਿੱਤੀ।