ਵਿਧਾਇਕ ਧਾਲੀਵਾਲ ਨੇ ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਨੂੰ ਕੀਤਾ ਸਨਮਾਨਿਤ
ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਨੂੰ ਵਿਧਾਇਕ ਧਾਲੀਵਾਲ ਨੇ ਕੀਤਾ ਸਨਮਾਨਿਤ।
Publish Date: Fri, 06 Mar 2026 07:13 PM (IST)
Updated Date: Fri, 06 Mar 2026 07:15 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਚੈਰੀਟੇਬਲ ਡਿਸਪੈਂਸਰੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਕਮਰਾ ਨੰਬਰ ਅੱਠ ਵੱਲੋਂ ਫਗਵਾੜਾ ਬਾਈਪਾਸ ਨੇੜੇ ਰਾਧਾ ਸੁਆਮੀ ਸਤਿਸੰਗ ਸ਼੍ਰੀ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਹੋਲਾ ਮਹੱਲਾ ’ਤੇ ਜਾਣ ਵਾਲੀਆਂ ਸੰਗਤਾਂ ਲਈ ਦਵਾਈਆਂ ਦਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ, ਜੋ ਕਿ 26 ਫਰਵਰੀ ਤੋਂ 4 ਮਾਰਚ ਤੱਕ ਲਗਾਤਾਰ ਜਾਰੀ ਰਿਹਾ। ਇਸ ਕੈਂਪ ਦੀ ਸਮਾਪਤੀ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਉਚੇਚੇ ਤੌਰ ’ਤੇ ਪਹੁੰਚੇ ਤੇ ਸੁਸਾਇਟੀ ਮੈਂਬਰਾਂ ਤੇ ਡਾਕਟਰਾਂ ਨੂੰ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਇੰਸਪੈਕਟਰ ਗੁਲਜਾਰ ਸਿੰਘ ਨੇ ਦੱਸਿਆ ਕਿ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੁਸਾਇਟੀ ਵੱਲੋਂ ਹਰ ਸਾਲ ਲਗਾਏ ਜਾਂਦੇ ਦਵਾਈਆਂ ਦੇ ਲੰਗਰ ਦੀ ਸ਼ਲਾਘਾ ਕੀਤੀ ਤੇ ਇਸੇ ਤਰ੍ਹਾਂ ਸੇਵਾ ਨਿਭਾਉਂਦੇ ਰਹਿਣ ਲਈ ਵੀ ਪ੍ਰੇਰਿਆ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਕਰ ਕਮਲਾਂ ਨਾਲ ਸੇਵਾ ਨਿਭਾਉਣ ਵਾਲੇ ਡਾਕਟਰਾਂ ਤੇ ਸੁਸਾਇਟੀ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਨਰਲ ਸਕੱਤਰ ਕੁਲਦੀਪ ਸਿੰਘ ਦੀਪਾ, ਮੀਤ ਪ੍ਰਧਾਨ ਕੁਲਦੀਪ ਸਿੰਘ, ਮਾਸਟਰ ਨਰਿੰਦਰ ਸਿੰਘ, ਚੇਅਰਮੈਨ ਅਮਰੀਕ ਸਿੰਘ ਸੈਣੀ ਸਾਬਕਾ ਐੱਸਡੀਓ, ਬਲਦੇਵ ਸਿੰਘ, ਰਮੇਸ਼ ਕੈਂਥ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।