ਵਿਧਾਇਕ ਡਾ. ਨਛੱਤਰ ਪਾਲ ਦਾ ਕੀਤਾ ਭਰਵਾਂ ਸਵਾਗਤ
ਵਿਧਾਇਕ ਡਾ.ਨਛੱਤਰ ਪਾਲ ਦਾ ਡਾ.ਅੰਬੇਡਕਰ ਬੁੱਧਿਸਟ ਰਿਸੋਰਸ ਸੈਂਟਰ ਸੂੰਢ ਤੇ ਕਮੇਟੀ ਨੇ ਕੀਤਾ ਭਰਵਾਂ ਸਵਾਗਤ
Publish Date: Sat, 09 May 2026 07:04 PM (IST)
Updated Date: Sat, 09 May 2026 07:05 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜ਼ੋਨ ਇੰਚਾਰਜ ਤੇ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਨੇ ਡਾ. ਅੰਬੇਡਕਰ ਬੁੱਧਿਸਟ ਰਿਸੋਰਸ ਸੈਂਟਰ ਸੂੰਢ ਦਾ ਦੌਰਾ ਕੀਤਾ। ਡਾ. ਨਛੱਤਰ ਦਾ ਸੈਂਟਰ ਵਿਖੇ ਪਹੁੰਚਣ ਤੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਦੀ ਅਗਵਾਈ ਵਿਚ ਭਰਵਾਂ ਸਵਾਗਤ ਕੀਤਾ ਗਿਆ। ਡਾ. ਨਛੱਤਰ ਪਾਲ ਤਥਾਗਤ ਬੁੱਧ ਤੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਫੁੱਲ ਮਾਲਾਵਾਂ ਭੇਟ ਕਰਨ ਉਪਰੰਤ ਡਾ. ਅੰਬੇਡਕਰ ਮਿਊਜ਼ੀਅਮ ਤੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਦਾ ਵੀ ਦੌਰਾ ਕੀਤਾ। ਇਸ ਮੌਕੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਡਾ. ਮੈਮੋਰੀਅਲ ਕਮੇਟੀ ਪੰਜਾਬ ਵੱਲੋਂ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਦੀ ਰਹਿਨੁਮਾਈ ਹੇਠ ਤਥਾਗਤ ਬੁੱਧ ਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਮਿਸ਼ਨ ਦਾ ਪ੍ਰਚਾਰ ਪ੍ਰਸਾਰ ਕਰਨ ਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਕਮੇਟੀ ਵੱਲੋਂ ਵਿਧਾਇਕ ਡਾ.ਨਛੱਤਰ ਪਾਲ ਦਾ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਨੇ ਵਿਧਾਇਕ ਡਾ.ਨਛੱਤਰ ਪਾਲ ਦਾ ਡਾ.ਅੰਬੇਡਕਰ ਬੁੱਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਪਹੁੰਚਣ ਤੇ ਜੀ ਆਇਆ ਆਖਦਿਆਂ ਦਿਲ ਦੀਆ ਗਹਿਰਾਈਆ ਤੋਂ ਧੰਨਵਾਦ ਕੀਤਾ। ਵਿਧਾਇਕ ਨੂੰ ਜਾਣੂ ਕਰਵਾਇਆ ਕਿ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਗ੍ਰੇਟ ਬ੍ਰਿਟੇਨ ਵਲੋਂ ਜੋ ਸਕੂਲ ਚਲਾਇਆ ਜਾ ਰਿਹਾ ਹੈ ਉਸ ਵਿਚ ਨੋ ਪ੍ਰਾਫਿਟ ਤੇ ਬੱਚਿਆ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾ ਨੇ ਡਾ.ਨਛੱਤਰ ਪਾਲ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਬੁੱਧ ਪੂਰਨਿਮਾ ਦੀ ਛੁੱਟੀ ਕਰਨ ਤੇ ਬੋਧੀ ਭਾਈਚਾਰੇ ਦੇ ਨੁਮਾਇੰਦੇ ਨੂੰ ਘੱਟ ਗਿਣਤੀ ਕਮਿਸ਼ਨ ਵਿਚ ਮੈਂਬਰ ਬਣਾਉਣ ਦੀ ਮੰਗ ਰੱਖਣ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭੰਤੇ ਵਿਨੈ ਥੈਰੋ ਜੀ, ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ, ਉਪ ਪ੍ਰਧਾਨ ਹਰਬਲਾਸ ਬਸਰਾ, ਪ੍ਰਿੰਸੀਪਲ ਮਨਜੀਤ ਸਿੰਘ ਲੌਂਗੀਆ, ਵਾਈਸ ਪ੍ਰਿੰਸੀਪਲ ਅੰਜਲੀ, ਇੰਦਰਜੀਤ ਅਟਾਰੀ ਜਨਰਲ ਸਕੱਤਰ, ਮਹੇਸ਼ ਕੁਮਾਰ ਧੰਮਾ ਵਿੰਗ ਇੰਚਾਰਜ, ਸੋਡੀ ਰਾਮ ਝੱਲੀ, ਸਲਿੰਦਰ ਸਿੰਘ ਹੀਰਾ, ਵਿਜੇ ਗੁਣਾਚੌਰ, ਦੀਨ ਦਿਆਲ ਅਟਾਰੀ, ਕਸ਼ਮੀਰੀ ਲਾਲ ਝੱਲੀ, ਜਸਪਾਲ ਸਿੰਘ ਸੰਧੀ, ਕੁਲਦੀਪ ਸਿੰਘ, ਸੁਨੀਤਾ ਕੁਮਾਰੀ, ਜੁਗਿੰਦਰ ਕੌਰ, ਚਰਨਜੀਤ ਸੱਲਾਂ, ਸੋਨੀਆ ਮੱਲ ਤੋਂ ਇਲਾਵਾ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।