2027 ਦੀ ਚੋਣ ਤਿਆਰੀ ’ਚ ਜੁਟੇ ਵਿਧਾਇਕ ਰਾਣਾ ਇੰਦਰਪ੍ਰਤਾਪ 2027 ਦੀ ਚੋਣ ਤਿਆਰੀ ’ਚ ਜੁਟੇ ਵਿਧਾਇਕ ਰਾਣਾ ਇੰਦਰਪ੍ਰਤਾਪ, ਝੰਡੂਵਾਲ ਤੋਂ ਦਿੱਤਾ ਸੰਗਠਨ ਮਜ਼ਬੂਤੀ ਦਾ ਸੰਦੇਸ਼
Publish Date: Sun, 09 Aug 2026 10:00 PM (IST)
Updated Date: Sun, 09 Aug 2026 10:02 PM (IST)
ਝੰਡੂਵਾਲ ਤੋਂ ਦਿੱਤਾ ਸੰਗਠਨ ਮਜ਼ਬੂਤੀ ਦਾ ਸੰਦੇਸ਼ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਸੁਲਤਾਨਪੁਰ ਲੋਧੀ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਪਿੰਡ ਝੰਡੂਵਾਲ ਵਿਖੇ ਇਲਾਕੇ ਦੇ ਮੋਹਤਬਰ ਵਿਅਕਤੀਆਂ, ਪੰਚਾਇਤੀ ਨੁਮਾਇੰਦਿਆਂ ਤੇ ਸਮਾਜ ਸੇਵੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਤੇ ਜਨ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਕਾਰਜ-ਯੋਜਨਾ ਤੇ ਵੀ ਚਰਚਾ ਕੀਤੀ ਗਈ। ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਹੈ ਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਪਿੰਡ ਤੇ ਹਰ ਵਾਰਡ ਤੱਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਤੇ ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ। ਮੀਟਿੰਗ ਵਿੱਚ ਹਲਕੇ ਦੇ ਸਮਾਜਿਕ, ਰਾਜਨੀਤਿਕ ਤੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਤੇ ਵੀ ਖੁੱਲ੍ਹ ਕੇ ਚਰਚਾ ਹੋਈ। ਹਾਜ਼ਰ ਆਗੂਆਂ ਨੇ ਆਪਣੇ-ਆਪਣੇ ਖੇਤਰਾਂ ਦੀਆਂ ਲੋੜਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਜਨਤਾ ਦੀ ਸੇਵਾ ਉਨ੍ਹਾਂ ਦੀ ਰਾਜਨੀਤੀ ਦਾ ਮੁੱਖ ਉਦੇਸ਼ ਹੈ ਤੇ ਇਸ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸਮਾਜ ਸੇਵਕ ਨੰਬਰਦਾਰ ਜੋਗਾ ਸਿੰਘ ਮੋਮੀ ਕਾਲੇਵਾਲ, ਅਮਰਜੀਤ ਸਿੰਘ ਖਿੰਡਾ (ਮੈਂਬਰ ਜ਼ਿਲ੍ਹਾ ਪ੍ਰੀਸ਼ਦ), ਸੁਖਪਾਲਬੀਰ ਸਿੰਘ ਸੋਨੂ ਝੰਡੂਵਾਲ, ਕੁਲਦੀਪ ਸਿੰਘ ਰੂਬੀ, ਕੁਲਵੰਤ ਸਿੰਘ ਨੂਰੋਵਾਲ, ਗੁਰਮੇਲ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਰਣਬੀਰ ਸਿੰਘ, ਇਰਾਵਲਦੀਪ ਸਿੰਘ, ਜਗੀਰ ਸਿੰਘ, ਗੁਰਮੁੱਖ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ, ਬਾਬਾ ਤਰਸੇਮ ਸਿੰਘ, ਅਮਰੀਕ ਸਿੰਘ ਪੰਡੋਰੀ, ਗੁਰਚਰਨ ਸਿੰਘ ਸਾਬ, ਕਰਨਬੀਰ ਸਿੰਘ, ਗੁਰਪ੍ਰੀਤ ਸਿੰਘ ਲੂੰਬੜੀਵਾਲ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਨਬੀਪੁਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਹਾਜ਼ਰ ਸਨ।