ਪੰਚਾਇਤ ਸੰਮਤੀ ਦੀ ਚੋਣ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਨੇ ਰੋਸ ਧਰਨਾ ਲਗਾਇਆ, ਸੱਤਾਧਾਰੀ ਧਿਰ 'ਤੇ ਲਗਾਏ ਧੱਕੇਸ਼ਾਹੀ ਦੇ ਦੋਸ਼
ਵਿਧਾਇਕ ਰਾਣਾ ਨੇ ਦੋਸ਼ ਲਾਇਆ ਕਿ ਸੱਤਾਧਰੀ ਧਿਰ ਨੇ ਆਪਣੀ ਹਾਰ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਜਿਤੇ ਹੋਏ ਬਲਾਕ ਸੰਮਤੀ ਮੈਂਬਰਾਂ ਦਾ ਬਹੁਮਤ ਹੈ ਅਤੇ ਚੇਅਰਮੈਨ ਸਾਡੀ ਧਿਰ ਦਾ ਬਣਨਾ ਸੀ ਜਿਸ ਨੂੰ ਲੈ ਕੇ ਵਿਰੋਧੀ ਧਿਰ ਬੁਖ਼ਲਾਹਟ ਵਿੱਚ ਸੀ। ਵਿਧਾਇਕ ਰਾਣਾ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਵੀ ਵਿਰੋਧ ਕੀਤਾ।
Publish Date: Mon, 16 Mar 2026 02:52 PM (IST)
Updated Date: Mon, 16 Mar 2026 02:56 PM (IST)
ਲਖਵੀਰ ਸਿੰਘ ਲੱਖੀ/ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਡੀਪੀਓ ਦਫਤਰ ਸੁਲਤਾਨਪੁਰ ਲੋਧੀ ਵਿਖੇ ਪੰਚਾਇਤ ਸੰਮਤੀ ਦੀ ਚੋਣ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਥਾਨਕ ਪੁਲਿਸ ਨੇ ਇਕ ਬਲਾਕ ਸੰਮਤੀ ਮੈਂਬਰ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਰੋਸ ਵਜੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਬੀਡੀਪੀਓ ਦਫਤਰ ਦੇ ਬਾਹਰ ਆਪਣੇ ਸਮੂਹ ਬਲਾਕ ਸੰਮਤੀ ਮੈਂਬਰ ਸਾਥੀਆਂ ਅਤੇ ਸਮਰਥਕਾਂ ਨੂੰ ਲੈ ਕੇ ਰੋਸ ਧਰਨਾ ਦੇ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਵਿਧਾਇਕ ਰਾਣਾ ਨੇ ਦੋਸ਼ ਲਾਇਆ ਕਿ ਸੱਤਾਧਰੀ ਧਿਰ ਨੇ ਆਪਣੀ ਹਾਰ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਹੈ। ਉਹਨਾਂ ਦੱਸਿਆ ਕਿ ਸਾਡੇ ਕੋਲ ਜਿਤੇ ਹੋਏ ਬਲਾਕ ਸੰਮਤੀ ਮੈਂਬਰਾਂ ਦਾ ਬਹੁਮਤ ਹੈ ਅਤੇ ਚੇਅਰਮੈਨ ਸਾਡੀ ਧਿਰ ਦਾ ਬਣਨਾ ਸੀ ਜਿਸ ਨੂੰ ਲੈ ਕੇ ਵਿਰੋਧੀ ਧਿਰ ਬੁਖ਼ਲਾਹਟ ਵਿੱਚ ਸੀ। ਵਿਧਾਇਕ ਰਾਣਾ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਵੀ ਵਿਰੋਧ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਇਹ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ ਅਤੇ ਸਮਰਥਕਾਂ ਨੇ ਵੀ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਉਹ ਗੁਨਾਹਗਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਧੱਕੇਸ਼ਾਹੀ ਕਰ ਰਹੇ ਹਨ।