ਵਿਧਾਇਕ ਰਾਣਾ ਦਾ ਵੱਡਾ ਐਕਸ਼ਨ: ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਥਾਣੇ ਅੱਗੇ ਲਗਾਇਆ ਪੱਕਾ ਧਰਨਾ
ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਹੋ ਰਹੀਆ ਨਗਰ ਕੌਂਸਲ ਚੋਣਾਂ ਦੇ ਚੋਣ ਪ੍ਰਚਾਰ ਦਰਮਿਆਨ ਆਮ ਆਦਮੀ ਪਾਰਟੀ ਦੀ ਸ਼ਹਿ ’ਤੇ ਸਥਾਨਕ ਪੁਲਿਸ ਦੀ ਕਥਿਤ ਧੱਕੇਸ਼ਾਹੀ ਦੇ ਖ਼ਿਲਾਫ਼ ਸਥਾਨਕ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਪੁਲਿਸ ਵੱਲੋਂ ਬੀਤੀ ਰਾਤ ਕੀਤੀ ਗਈ ਕਥਿਤ ਧੱਕੇਸ਼ਾਹੀ ਦੇ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ।
Publish Date: Sun, 24 May 2026 01:09 PM (IST)
Updated Date: Sun, 24 May 2026 01:13 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ। ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਹੋ ਰਹੀਆ ਨਗਰ ਕੌਂਸਲ ਚੋਣਾਂ ਦੇ ਚੋਣ ਪ੍ਰਚਾਰ ਦਰਮਿਆਨ ਆਮ ਆਦਮੀ ਪਾਰਟੀ ਦੀ ਸ਼ਹਿ ’ਤੇ ਸਥਾਨਕ ਪੁਲਿਸ ਦੀ ਕਥਿਤ ਧੱਕੇਸ਼ਾਹੀ ਦੇ ਖ਼ਿਲਾਫ਼ ਸਥਾਨਕ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਪੁਲਿਸ ਵੱਲੋਂ ਬੀਤੀ ਰਾਤ ਕੀਤੀ ਗਈ ਕਥਿਤ ਧੱਕੇਸ਼ਾਹੀ ਦੇ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀ ਕਥਿਤ ਸ਼ਹਿ ’ਤੇ ਪੁਲਿਸ ਸਾਡੇ ਆਜ਼ਾਦ ਥੜੇ ਦੇ ਉਮੀਦਵਾਰਾਂ ਨਾਲ ਚੋਣਾਂ ਦੌਰਾਨ ਧੱਕੇਸ਼ਾਹੀ ਕਰ ਰਹੀ ਹੈ ਅਤੇ ਸੁਲਤਾਨਪੁਰ ਲੋਧੀ ਦੇ ਮਾਹੌਲ ਨੂੰ ਪੂਰੀ ਤਰ੍ਹਾਂ ਨਾਲ ਖ਼ਰਾਬ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਾਰਡਾਂ ਵਿੱਚ ਆਜ਼ਾਦ ਧੜੇ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਪੋਰਟਰਾਂ ਨੂੰ ਪੁਲਿਸ ਵੱਲੋਂ ਕਥਿਤ ਤੌਰ ’ਤੇ ਝੂਠੇ ਇਲਜ਼ਾਮ ਲਾ ਕੇ ਚੁੱਕਿਆ ਜਾ ਰਿਹਾ ਹੈ, ਜਿਸ ਨਾਲ ਸਮੁੱਚੇ ਸ਼ਹਿਰ ਅੰਦਰ ਲੋਕਾਂ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਵਨ ਨਗਰੀ ਦੇ ਲੋਕ ਅਮਨ ਸ਼ਾਂਤੀ ਨਾਲ ਇਨ੍ਹਾਂ ਚੋਣਾਂ ’ਚ ਹਿੱਸਾ ਲੈ ਰਹੇ ਹਨ ਪਰ ਆਮ ਆਦਮੀ ਪਾਰਟੀ ਦੇ ਆਗੂ ਸਥਾਨਕ ਲੋਕਾਂ ਨੂੰ ਕਥਿਤ ਤੌਰ ’ਤੇ ਉਕਸਾ ਰਹੇ ਹਨ, ਜਿਸ ਨਾਲ ਪਾਵਨ ਨਗਰੀ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਣਾਂ ਨੂੰ ਨਿਰਪੱਖ ਤੌਰ ’ਤੇ ਨੇਪਰੇ ਚਾੜਨ ਲਈ ਕਿਸੇ ਸੀਨੀਅਰ ਅਫਸਰ ਦੀ ਡਿਊਟੀ ਲਗਾਈ ਜਾਵੇ ਅਤੇ ਇਸ ਧੱਕੇਸ਼ਾਹੀ ਨੂੰ ਰੋਕਿਆ ਜਾਵੇ।