ਐੱਸਡੀ ਪਬਲਿਕ ਸਕੂਲ ’ਚ ਪੁਸਤਕ ਮੇਲਾ ਕਰਵਾਇਆ ਸੇਠ ਹੁਕਮ ਚੰਦ ਐੱਸ.ਡੀ ਪਬਲਿਕ ਸਕੂਲ ਵਿੱਚ ਮਾਡਲ ਪ੍ਰਦਰਸ਼ਨੀ ਅਤੇ ਪੁਸਤਕ ਮੇਲੇ ਦਾ ਆਯੋਜਨ
Publish Date: Sun, 18 Oct 2026 09:35 PM (IST)
Updated Date: Sun, 18 Oct 2026 09:36 PM (IST)
ਮੱਲ੍ਹੀ/ਦੀਪਕ, ਪੰਜਾਬੀ ਜਾਗਰਣ ਕਪੂਰਥਲਾ : ਸੇਠ ਹੁਕਮ ਚੰਦ ਐੱਸਡੀ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਮਾਡਲ ਪ੍ਰਦਰਸ਼ਨੀ ਤੇ ਪੁਸਤਕ ਮੇਲੇ ਦਾ ਆਯੋਜਨ ਬੜੇ ਉਤਸ਼ਾਹ ਤੇ ਉਮੰਗ ਨਾਲ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ ਤੇ ਨਵੀਆਂ ਖੋਜਾਂ ਪ੍ਰਤੀ ਰੁਚੀ ਪੈਦਾ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਮੈਨੇਜਰ ਪ੍ਰਵੀਨ ਦਾਦਾ ਤੇ ਪ੍ਰਿੰਸੀਪਲ ਸੋਨੀਆ ਜੈਰਥ ਵੱਲੋਂ ਰਿਬਨ ਕੱਟ ਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੇ ਵੱਲੋਂ ਤਿਆਰ ਕੀਤੇ ਗਏ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਤੇ ਉਨ੍ਹਾਂ ਦੀ ਕਾਰਜ-ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜੀਵ ਵਿਗਿਆਨ, ਗਣਿਤ, ਭੌਤਿਕ ਵਿਗਿਆਨ ਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸੰਬੰਧਤ ਮਾਡਲ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਰਾਹੀਂ ਵਿਸ਼ਿਆਂ ਨੂੰ ਆਸਾਨ ਤੇ ਦਿਲਚਸਪ ਢੰਗ ਨਾਲ ਪੇਸ਼ ਕੀਤਾ। ਸਕੂਲ ਵਿੱਚ ਪੁਸਤਕ ਮੇਲਾ ਵੀ ਲਗਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਤੇ ਉਨ੍ਹਾਂ ਨੂੰ ਕਿਤਾਬਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਪੁਸਤਕ ਮੇਲੇ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਕਿਤਾਬਾਂ, ਕਹਾਣੀਆਂ ਦੀਆਂ ਪੁਸਤਕਾਂ, ਗਿਆਨਵਰਧਕ ਸਾਹਿਤ ਤੇ ਬਾਲ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਸਕੂਲ ਦੇ ਮੈਨੇਜਰ ਪ੍ਰਵੀਨ ਦਾਦਾ ਤੇ ਪ੍ਰਿੰਸੀਪਲ ਸੋਨੀਆ ਜੈਰਥ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨਵੀਆਂ ਚੀਜ਼ਾਂ ਸਿੱਖਣ ਅਤੇ ਖੋਜ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ।