ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਅੱਜ
ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਅੱਜ 10 ਜਨਵਰੀ ਨੂੰ
Publish Date: Fri, 09 Jan 2026 08:02 PM (IST)
Updated Date: Fri, 09 Jan 2026 08:03 PM (IST)
ਕੰਗ ਪੰਜਾਬੀ ਜਾਗਰਣ ਨਡਾਲਾ : ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ 10 ਜਨਵਰੀ, ਦਿਨ ਐਤਵਾਰ ਨੂੰ ਵਾਲੀਆ ਹਸਪਤਾਲ ਸਥਿਤ ਸਾਹਿਤਕ ਭਵਨ ਵਿਖੇ ਸਵੇਰੇ ਸਾਢੇ ਬਾਰਾਂ ਵਜੇ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੜ ਦੇ ਪ੍ਰਧਾਨ ਨਿਰਮਲ ਸਿੰਘ ਖੱਖ ਅਤੇ ਜਨਰਲ ਸਕੱਤਰ ਡਾ. ਕਰਮਜੀਤ ਸਿੰਘ ਨਡਾਲਾ ਨੇ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਸਾਹਿਤਕ ਰਚਨਾਵਾਂ ਦੇ ਅਦਾਨ-ਪ੍ਰਦਾਨ ਦੇ ਨਾਲ-ਨਾਲ ਦੋ ਮਹੱਤਵਪੂਰਨ ਪੁਸਤਕਾਂ ਦਾ ਲੋਕ ਅਰਪਣ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪ੍ਰਸਿੱਧ ਕਹਾਣੀਕਾਰ ਡਾ. ਕਿਰਨਦੀਪ ਕੌਰ ਦਾ ਪਲੇਠਾ ਕਹਾਣੀ ਸੰਗ੍ਰਹਿ “ਆਪਣੇ ਅਧੂਰੇ” ਅਤੇ ਕਵੀ ਕਸ਼ਮੀਰ ਸਿੰਘ ਭੁਲੱਥ ਦਾ ਪਹਿਲਾ ਕਾਵਿ ਸੰਗ੍ਰਹਿ “ਜੰਗਾਲ ਖਾਧੇ ਜੰਦਰੇ” ਸਾਹਿਤਕ ਜਗਤ ਨੂੰ ਸਮਰਪਿਤ ਕੀਤਾ ਜਾਵੇਗਾ। ਪਿੜ ਦੇ ਅਹੁਦੇਦਾਰਾਂ ਨੇ ਸਮੂਹ ਮੈਂਬਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਪਹੁੰਚ ਕੇ ਇਸ ਸਾਹਿਤਕ ਸਮਾਗਮ ਵਿਚ ਭਾਗ ਲੈਣ ਅਤੇ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਨ।