ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਹੋਈ ਮਹੀਨਵਾਰ ਮੀਟਿੰਗ
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਦੀ ਹੋਈ ਮਹੀਨਵਾਰ ਮੀਟਿੰਗ
Publish Date: Fri, 06 Mar 2026 07:04 PM (IST)
Updated Date: Fri, 06 Mar 2026 07:06 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਮਿਸ਼ਨ ਮੰਡਲ ਫਗਵਾੜਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਹੰਸ ਰਾਜ ਦੀ ਅਗਵਾਈ ਹੇਠ ਸ੍ਰੀ ਗੀਤਾ ਭਵਨ ਮੰਦਿਰ ਮਾਡਲ ਟਾਊਨ ਫਗਵਾੜਾ ਵਿਖੇ ਕੀਤੀ ਗਈ। ਸਭ ਤੋਂ ਪਹਿਲਾਂ ਡੀਕੇ ਮਹਿਤਾ ਸੂਬਾ ਕਮੇਟੀ ਵਿੱਤ ਸਕੱਤਰ ਦੀ ਮਾਤਾ ਜੀ ਦੀ ਮੌਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਕਾਫੀ ਪੈਨਸ਼ਨਰਜ਼ ਸਾਥੀਆਂ ਨੇ ਭਾਗ ਲਿਆ ਬੁਲਾਰਿਆਂ ਨੇ ਕਿਹਾ ਕਿ ਜੋ ਵੀ ਪ੍ਰੋਗਰਾਮ ਕੀਤੇ ਜਾਂਦੇ ਹਨ ਉਹ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੀਤੇ ਜਾਂਦੇ ਹਨ। ਇਹ ਵੀ ਦੱਸਿਆ ਗਿਆ ਕਿ 17/02/2026 ਨੂੰ ਸਰਕਲ ਜਲੰਧਰ ਦੇ ਪੈਨਸ਼ਨਰਜ਼ ਸਾਥੀਆਂ ਨੇ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਚ ਕਨਵੈਨਸ਼ਨ ਕੀਤੀ ਸੀ, ਜਿਸ ਵਿਚ ਮੰਡਲ ਫਗਵਾੜਾ ਦੇ ਸਾਥੀਆਂ ਵੱਲੋਂ ਵੀ ਹਿੱਸਾ ਲਿਆ ਗਿਆ। ਉਪਰੰਤ 10/03/2026 ਨੂੰ ਚੰਡੀਗੜ੍ਹ ਮੋਹਾਲੀ ਵਿਖੇ ਬਜ਼ਟ ਸੈਸ਼ਨ ਦੌਰਾਨ ਚਾਰ ਦਿਨ ਲਗਾਤਾਰ ਧਰਨਾ ਦਿੱਤਾ ਜਾਵੇਗਾ ਤੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਵੱਖ-ਵੱਖ ਜਥੇਬੰਦੀਆਂ ਦੇ ਆਗੂ ਧਰਨੇ ਵਿਚ ਸ਼ਾਮਲ ਹੋਣਗੇ ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਦੌਰਾਨ ਸਰਕਾਰ ਤੇ ਪਾਵਰਕਾਮ ਦੀਆਂ ਕੋਝੀਆਂ ਚਾਲਾਂ ਤੋਂ ਅੱਕੇ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਸਾਂਝੇ ਧੜ੍ਹੇ ਵੱਲੋਂ ਰਲ ਕੇ ਪੰਜਾਬ ਸਰਕਾਰ ਦਾ ਸਿਆਪਾ ਕੀਤਾ ਜਾਵੇਗਾ। ਮੀਟਿੰਗ ਵਿਚ ਮਲਕੀਅਤ ਸਿੰਘ, ਪ੍ਰਦੀਪ ਕੁਮਾਰ ਸ਼ਰਮਾ, ਰਾਜ ਕੁਮਾਰ ਸੰਧੂ, ਧਨੀ ਰਾਮ, ਗੁਰਪਾਲ ਕਿਸ਼ਨ ਸਿੰਘ, ਚੁੰਨੀ ਨਾਲ, ਜਸਵੀਰ ਸਿੰਘ ਪ੍ਰਧਾਨ ਟੀਐੱਸਯੂ ਨੇ ਭਾਗ ਲਿਆ ਤੇ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿਚ ਹੰਸ ਰਾਜ ਪ੍ਰਧਾਨ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਆਏ ਹੋਏ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ।