'ਮਦਰ ਜਾਗਰੂਕਤਾ ਵਰਕਸ਼ਾਪ’ ਕਰਵਾਈ
ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਦੀ 'ਮਦਰ ਜਾਗਰੂਕਤਾ ਵਰਕਸ਼ਾਪ" ਦਾ ਆਯੋਜਨ
Publish Date: Thu, 26 Feb 2026 10:14 PM (IST)
Updated Date: Thu, 26 Feb 2026 10:16 PM (IST)

ਬੱਚਿਆਂ ਦੀ ਸੁਰੱਖਿਆ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਕੀਤਾ ਜਾਗਰੂਕ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਪੂਰਥਲਾ ਮਮਤਾ ਬਜਾਜ, ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ ਦੀ ਅਗਵਾਈ ਤੇ ਬਲਾਕ ਸਿੱਖਿਆ ਅਫਸਰ (ਐਲੀਮੈਂਟਰੀ) ਮਸੀਤਾਂ ਕਮਲਜੀਤ ਦੀ ਨਿਗਰਾਨੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਡਡਵਿੰਡੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਦੀ ਚੌਥੀ ‘ਮਦਰ ਜਾਗਰੂਕਤਾ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਅਧਿਆਪਕਾ ਪ੍ਰਥਮ ਵਲੰਟੀਅਰ ਸੁਮਨਪ੍ਰੀਤ ਕੌਰ, ਬਬੀਤਾ, ਹਰਜੀਤ ਕੌਰ, ਨਵਨੀਤ ਕੌਰ, ਪਰਮਿੰਦਰ ਕੌਰ, ਕਮਲਪ੍ਰੀਤ ਕੌਰ, ਕਮਲਜੀਤ ਕੌਰ ਆਦਿ ਦੀ ਦੇਖ਼-ਰੇਖ ਹੇਠ ਆਯੋਜਿਤ ਉਕਤ ਜਾਗਰੂਕਤਾ ਵਰਕਸ਼ਾਪ ਦੌਰਾਨ ਸੈਂਟਰ ਹੈੱਡ ਟੀਚਰ ਮਿਨਾਕਸ਼ੀ ਸ਼ਰਮਾ ਨੇ ਬੱਚਿਆਂ ਦੀਆਂ ਮਾਤਾਵਾਂ ਨੂੰ ਆਖਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚੇ ਉਮਰ ਵਿਚ ਬਹੁਤ ਛੋਟੇ ਹੁੰਦੇ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨ ਅਤੇ ਉਨ੍ਹਾਂ ਨੂੰ ਅੱਖਰ ਗਿਆਨ ਨਾਲ਼ ਜੋੜਨ ਲਈ ਅਧਿਆਪਕ ਤੇ ਬੱਚਿਆਂ ਦੀਆਂ ਮਾਂਵਾਂ ਨੂੰ ਮਿਲਜੁਲ ਕੇ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ। ਉਕਤ ਵਰਕਸ਼ਾਪ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਇੰਚਾਰਜ ਅਧਿਆਪਕਾਂ ਨੇ ਐੱਲਕੇਜੀ ਤੇ ਯੂਕੇਜੀ ਤੇ ਪਹਿਲੀ ਜਮਾਤਾਂ ਦੇ ਬੱਚਿਆਂ ਦਾ ਮਨੋਰੰਜਨ ਕਰਨ ਲਈ ਹਲਕੀਆਂ-ਫੁਲਕੀਆਂ ਬਾਲ ਖੇਡਾਂ ਵੀ ਕਰਵਾਈਆਂ।