ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਮਦਰਜ਼ ਡੇ ਮਨਾਇਆ
ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਮਦਰਜ਼ ਡੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Publish Date: Fri, 08 May 2026 09:52 PM (IST)
Updated Date: Fri, 08 May 2026 09:53 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਖੈੜਾ ਦੋਨਾਂ ਵਿਖੇ ਮਦਰਜ਼ ਡੇ ਬੜੇ ਹੀ ਉਤਸ਼ਾਹ, ਪਿਆਰ ਤੇ ਸਤਿਕਾਰ ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਸਮਾਗਮ ਸਕੂਲ ਦੀ ਪ੍ਰਿੰਸੀਪਲ ਮੰਜੂ ਸ਼ਰਮਾ ਤੇ ਸਕੂਲ ਦੀ ਸਮੂਹ ਮੈਨੇਜਮੈਂਟ ਡਾਇਰੈਕਟਰ ਅਮਰੀਕ ਸਿੰਘ, ਗੁਰਬਖ਼ਸ਼ ਸਿੰਘ ਤੇ ਤਰਸੇਮ ਸਿੰਘ ਦੀ ਯੋਗ ਅਗਵਾਈ ਤੇ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਮਾਂ ਪ੍ਰਤੀ ਸਤਿਕਾਰ ਤੇ ਪਿਆਰ ਦੀ ਭਾਵਨਾ ਨਾਲ ਭਰਪੂਰ ਦਿਖਾਈ ਦਿੱਤਾ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੇ ਹੀ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮਾਂ ਦੇ ਜੀਵਨ ਵਿਚ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਦੱਸਿਆ ਗਿਆ ਕਿ ਮਾਂ ਇਕ ਅਜਿਹਾ ਰਿਸ਼ਤਾ ਹੈ ਜੋ ਆਪਣੇ ਬੱਚਿਆਂ ਦੀ ਖੁਸ਼ੀ ਤੇ ਭਵਿੱਖ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿੰਦੀ ਹੈ। ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਉਸ ਨੂੰ ਚੰਗੇ ਸੰਸਕਾਰ ਤੇ ਜੀਵਨ ਜੀਊਣ ਦੀ ਸਹੀ ਸਿੱਖਿਆ ਦਿੰਦੀ ਹੈ। ਅਧਿਆਪਕਾਂ ਨੇ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਤੇ ਹਮੇਸ਼ਾਂ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਬੱਚਿਆਂ ਵੱਲੋਂ ਮਾਂ ਨੂੰ ਸਮਰਪਿਤ ਕਵਿਤਾਵਾਂ, ਗੀਤ ਤੇ ਭਾਸ਼ਣ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਨੂੰ ਹੋਰ ਵੀ ਭਾਵੁਕ ਬਣਾ ਦਿੱਤਾ। ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਂ ਦਾ ਸਥਾਨ ਦੁਨੀਆ ਵਿਚ ਸਭ ਤੋਂ ਉੱਚਾ ਹੁੰਦਾ ਹੈ। ਇਸ ਮੌਕੇ ਬੱਚਿਆਂ ਨੂੰ ਇਹ ਵੀ ਸਿਖਾਇਆ ਗਿਆ ਕਿ ਮਾਂ ਦੀ ਸੇਵਾ ਅਤੇ ਆਦਰ ਕਰਨਾ ਹਰ ਬੱਚੇ ਦਾ ਪਹਿਲਾ ਫਰਜ਼ ਹੈ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਆਦਰ ਕਰਨ ਤੇ ਉਨ੍ਹਾਂ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਇਹ ਸਾਰਾ ਪ੍ਰੋਗਰਾਮ ਬੈਸਟ ਹਾਊਸ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਮਨਾਇਆ ਗਿਆ।