ਪੱਤਰ ਪ੍ਰਰੇਰਕ, ਕਪੂਰਥਲਾ : ਘਰ ਦਾ ਸਮਾਨ ਖਰੀਦਣ ਲਈ ਕਰਿਆਨਾ ਸਟੋਰ 'ਤੇ ਪਹੁੰਚੇ ਪਤੀ-ਪਤੀ ਦਾ ਮੋਟਰਸਾਈਕਲ ਦੁਕਾਨ ਦੇ ਬਾਹਰੋਂ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ ਹੈ। ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਮੰਗਤ ਸਿੰਘ ਉਰਫ ਮੰਗਾ (32) ਪੁੱਤਰ ਸੁਰਜੀਤ ਸਿੰਘ ਨਿਵਾਸੀ ਜਲੋਵਾਲ ਮਾਧੋਪੁਰ ਥਾਣਾ ਸਦਰ ਕਪੂਰਥਲਾ ਨੇ ਦੱਸਿਆ ਕਿ 25 ਅਕਤੂਬਰ ਨੂੰ ਸ਼ਾਮ ਕਰੀਬ 7 ਵਜੇ ਉਹ ਆਪਣੀ ਪਤਨੀ ਨਾਲ ਕਾਲਾ ਸੰਿਘਆ ਦੇ ਇਕ ਕਰਿਆਨਾ ਸਟੋਰ 'ਤੇ ਘਰ ਦਾ ਸਮਾਨ ਲੈਣ ਲਈ ਗਿਆ ਸੀ। ਉਸ ਨੇ ਆਪਣਾ ਮੋਟਰਸਾਈਕਲ ਦੁਕਾਨ ਦੇ ਬਾਹਰ ਖੜਾ ਕਰ ਦਿੱਤਾ। ਜਦੋਂ ਉਹ ਸਮਾਨ ਲੈ ਕੇ ਬਾਹਰ ਨਿਕਲੇ ਤਾਂ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਕਾਫੀ ਛਾਣਬੀਣ ਕਰਨ ਤੋਂ ਬਾਅਦ ਜਦੋਂ ਮੋਟਰਸਾਈਕਲ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਲਾਂਬੜਾ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ। ਪੀੜਤ ਦਾ ਮੋਟਰਸਾਈਕਲ ਉਸ ਕੋਲੋਂ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।