ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ
ਕਪੂਰਥਲਾ ’ਚ ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ
Publish Date: Sat, 10 Oct 2026 10:50 PM (IST)
Updated Date: Sat, 10 Oct 2026 10:53 PM (IST)
ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਮਾਲ ਰੋਡ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰੋਂ ਅੱਜ ਦੁਪਹਿਰ ਇੱਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਹੋਇਆ ਮੋਟਰਸਾਈਕਲ ਖੇਤੀਬਾੜੀ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਮਨਦੀਪ ਸਿੰਘ ਦਾ ਸੀ। ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਬੈਂਕ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਅੱਜ ਦੁਪਹਿਰ ਕਰੀਬ 1 ਵਜੇ ਕਿਸੇ ਜ਼ਰੂਰੀ ਕੰਮ ਲਈ ਆਪਣਾ ਸਪਲੈਂਡਰ ਮੋਟਰਸਾਈਕਲ ਲੈ ਕੇ ਸਟੇਟ ਬੈਂਕ ਆਫ਼ ਇੰਡੀਆ ਦੀ ਮਾਲ ਰੋਡ ਸ਼ਾਖਾ ਵਿਖੇ ਗਏ ਸਨ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਖੜ੍ਹਾ ਕੀਤਾ ਤੇ ਅੰਦਰ ਚਲੇ ਗਏ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਮੋਟਰਸਾਈਕਲ ਉੱਥੋਂ ਗਾਇਬ ਸੀ। ਇਸ ਤੋਂ ਬਾਅਦ ਆਸ-ਪਾਸ ਭਾਲ ਕਰਨ ਦੇ ਨਾਲ-ਨਾਲ ਸੀਸੀਟੀਵੀ ਫੁਟੇਜ ਵੀ ਦੇਖੀ ਗਈ। ਫੁਟੇਜ ਵਿੱਚ ਇੱਕ ਅਣਪਛਾਤਾ ਵਿਅਕਤੀ ਡੁਪਲੀਕੇਟ ਚਾਬੀ ਦੀ ਵਰਤੋਂ ਕਰਕੇ ਮੋਟਰਸਾਈਕਲ ਚੋਰੀ ਕਰਕੇ ਲਿਜਾਂਦਾ ਦਿਖਾਈ ਦਿੱਤਾ। ਘਟਨਾ ਤੋਂ ਬਾਅਦ ਮੋਟਰਸਾਈਕਲ ਮਾਲਕ ਵੱਲੋਂ ਚੋਰੀ ਸਬੰਧੀ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਘਟਨਾ ਕਾਰਨ ਸ਼ਹਿਰ ਵਿੱਚ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ।