- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਨਵੀਂ ਅਬਾਦੀ ਨੌਰੰਗ ਸ਼ਾਹਪੁਰ ਵਿੱਚ 32 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਨਵੀਂ ਅਬਾਦੀ ਨੌਰੰਗ ਸ਼ਾਹਪੁਰ ਵਿਖੇ 32 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਇਲਾਕੇ ਵਿੱਚ ਨਾਗਰਿਕ ਬੁਨਿਆਦੀ ਢਾਂਚੇ ਤੇ ਬੁਨਿਆਦੀ ਸਹੂਲਤਾਂ ਨੂੰ ਵੱਡਾ ਹੁਲਾਰਾ ਦਿੱਤਾ। ਵਿਕਾਸ ਕਾਰਜਾਂ ਵਿੱਚ ਸੀਵਰੇਜ ਲਾਈਨਾਂ ਵਿਛਾਉਣ, ਨਾਲੀਆਂ ਤੇ ਗਲੀਆਂ ਦੀ ਉਸਾਰੀ ਤੋਂ ਇਲਾਵਾ ਪਿੰਡ ਵਿੱਚ ਸਥਿਤ ਡਾ. ਬੀਆਰ ਅੰਬੇਡਕਰ ਭਵਨ ਤੇ ਕਮਿਊਨਿਟੀ ਹਾਲ ਦੀ ਮੁਰੰਮਤ ਤੇ ਨਵੀਨੀਕਰਨ ਦੇ ਕੰਮ ਸ਼ਾਮਲ ਹਨ।
ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਦ੍ਰਿਸ਼ਟੀਕੋਣ ‘ਰੰਗਲਾ ਪੰਜਾਬ’ ਬਣਾਉਣ ਦਾ ਹੈ, ਜਿਸ ਤਹਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਤੇ ਵਿਕਾਸ ਦੇ ਲਾਭ ਹਰ ਪਿੰਡ ਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਸੜਕਾਂ, ਸੀਵਰੇਜ, ਨਿਕਾਸੀ ਪ੍ਰਬੰਧ, ਗਲੀਆਂ, ਕਮਿਊਨਿਟੀ ਸਹੂਲਤਾਂ ਤੇ ਹੋਰ ਜਨਤਕ ਸਹੂਲਤਾਂ ਵਰਗੇ ਜ਼ਰੂਰੀ ਨਾਗਰਿਕ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਨਵੀਂ ਅਬਾਦੀ ਨੌਰੰਗ ਸ਼ਾਹਪੁਰ ਵਿੱਚ ਸ਼ੁਰੂ ਕੀਤੇ ਜਾ ਰਹੇ ਇਹ ਕਾਰਜ ਸਥਾਨਕ ਬੁਨਿਆਦੀ ਢਾਂਚੇ ਨਾਲ ਜੁੜੀਆਂ ਅਹਿਮ ਲੋੜਾਂ ਨੂੰ ਪੂਰਾ ਕਰਨਗੇ ਤੇ ਵਸਨੀਕਾਂ ਨੂੰ ਬਿਹਤਰ ਸੀਵਰੇਜ, ਨਿਕਾਸੀ ਤੇ ਗਲੀਆਂ ਦੀਆਂ ਸਹੂਲਤਾਂ ਪ੍ਰਦਾਨ ਕਰਨਗੇ।