ਡਾ. ਚੱਬੇਵਾਲ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚੱਲ ਰਹੀ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ
Publish Date: Mon, 31 Aug 2026 08:21 PM (IST)
Updated Date: Mon, 31 Aug 2026 08:22 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਐੱਮਪੀ ਨੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀਆਂ ਦੇ ਨਾਲ ਖੇੜਾ ਰੋਡ, ਬਸੰਤ ਨਗਰ, ਗੋਬਿੰਦਪੁਰਾ ਤੇ ਹਕੂਪੁਰਾ ਵਿਖੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ। ਡਾ. ਚੱਬੇਵਾਲ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਦਿਆਂ ਦੇਖਿਆ ਕਿ ਸੈਨੀਟੇਸ਼ਨ ਟੀਮਾਂ ਵੱਲੋਂ ਜੇਸੀਬੀ ਤੇ ਟਿੱਪਰਾਂ ਸਮੇਤ ਹੋਰ ਮਸ਼ੀਨਰੀ ਦੀ ਮਦਦ ਨਾਲ ਇਕੱਠੇ ਹੋਏ ਕੂੜੇ ਨੂੰ ਹਟਾਉਣ ਤੇ ਆਲੇ-ਦੁਆਲੇ ਦੀ ਸਫ਼ਾਈ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਸਬੰਧਤ ਟੀਮਾਂ ਨੂੰ ਸਫ਼ਾਈ ਕਾਰਜ ਪ੍ਰਭਾਵਸ਼ਾਲੀ ਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਫਗਵਾੜਾ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਸਵੱਛ ਬਣਾਉਣ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਲਗਾਤਾਰ ਸਫ਼ਾਈ ਬਣਾਈ ਰੱਖਣ ਲਈ ਨਗਰ ਨਿਗਮ ਤੇ ਹੋਰ ਸਿਵਿਕ ਅਥਾਰਟੀਆਂ ਦੇ ਸਾਂਝੇ ਯਤਨਾਂ ਦੇ ਨਾਲ-ਨਾਲ ਲੋਕਾਂ ਦਾ ਸਰਗਰਮ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਤੇ ਆਪਣੇ-ਆਪਣੇ ਇਲਾਕਿਆਂ ਵਿੱਚ ਸਫ਼ਾਈ ਬਣਾਈ ਰੱਖਣ ਲਈ ਸੈਨੀਟੇਸ਼ਨ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਗਵਾੜਾ ਵਾਸੀਆਂ ਲਈ ਬਿਹਤਰ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਅਜਿਹੀਆਂ ਸਫ਼ਾਈ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।