ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਐੱਮਪੀ ਡਾ. ਚੱਬੇਵਾਲ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਐਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ 198 ਦੁਕਾਨਦਾਰਾਂ ਨਾਲ ਕੀਤੀ ਮੀਟਿੰਗ
Publish Date: Wed, 21 Oct 2026 06:35 PM (IST)
Updated Date: Wed, 21 Oct 2026 06:39 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਬੁੱਧਵਾਰ ਨੂੰ ਫਗਵਾੜਾ ਨਗਰ ਨਿਗਮ ਦੀਆਂ ਕਿਰਾਏ ’ਤੇ ਦਿੱਤੀਆਂ ਦੁਕਾਨਾਂ ਚਲਾ ਰਹੇ ਲਗਭਗ 198 ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਹ ਮੀਟਿੰਗ ਨਗਰ ਨਿਗਮ ਦਫ਼ਤਰ ਵਿਖੇ ਮੇਅਰ ਰਾਮਪਾਲ ਉੱਪਲ ਅਤੇ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਦੀ ਮੌਜੂਦਗੀ ਵਿੱਚ ਹੋਈ। ਇਸ ਸਕੀਮ ਤਹਿਤ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਕਿਰਾਏ ’ਤੇ ਚੱਲ ਰਹੀਆਂ ਦੁਕਾਨਾਂ ਦੇ ਕਿਰਾਏਦਾਰ ਨਿਰਧਾਰਤ ਫੀਸ ਅਦਾ ਕਰਕੇ ਆਪਣੀਆਂ ਦੁਕਾਨਾਂ ਦੇ ਮਾਲਕ ਬਣ ਸਕਦੇ ਹਨ। ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਗਰ ਨਿਗਮ ਦੀਆਂ ਜਾਇਦਾਦਾਂ ਵਿੱਚ ਕਾਰੋਬਾਰ ਕਰ ਰਹੇ ਦੁਕਾਨਦਾਰ ਕੁਲੈਕਟਰ ਰੇਟ ਦੇ ਆਧਾਰ ’ਤੇ ਨਿਰਧਾਰਤ ਕੀਤੀ ਗਈ ਰਕਮ ਅਦਾ ਕਰਕੇ ਦੁਕਾਨਾਂ ਦੀ ਮਾਲਕੀ ਹਾਸਲ ਕਰ ਸਕਦੇ ਹਨ। ਇਸ ਸਕੀਮ ਦਾ ਲਾਭ ਲੈਣ ਲਈ ਸਬੰਧਤ ਦੁਕਾਨ ਵਿੱਚ ਘੱਟੋ-ਘੱਟ 12 ਸਾਲਾਂ ਤੋਂ ਕਾਰੋਬਾਰ ਕਰਨਾ ਲਾਜ਼ਮੀ ਹੈ। ਇਸ ਸਕੀਮ ਤਹਿਤ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਕਿਰਾਏ ’ਤੇ ਚੱਲ ਰਹੀਆਂ ਦੁਕਾਨਾਂ ਦੇ ਕਿਰਾਏਦਾਰ ਨਿਰਧਾਰਤ ਫੀਸ ਅਦਾ ਕਰਕੇ ਆਪਣੀਆਂ ਦੁਕਾਨਾਂ ਦੇ ਮਾਲਕ ਬਣ ਸਕਦੇ ਹਨ। ਉਨ੍ਹਾਂ ਦਸਿਆ ਕਿ ਫਗਵਾੜਾ ਵਿੱਚ ਨਗਰ ਨਿਗਮ ਦੀਆਂ ਲਗਭਗ 198 ਦੁਕਾਨਾਂ ਦੁਕਾਨਦਾਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ। ਸਕੀਮ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਆਮਦਨ ਦੇ ਪੱਧਰ ਦੇ ਆਧਾਰ ’ਤੇ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।ਡਾ. ਚੱਬੇਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਰਜ਼ੀਆਂ 6 ਨਵੰਬਰ 2026 ਤੱਕ ਨਗਰ ਕੌਂਸਲ ਅਤੇ ਨਗਰ ਨਿਗਮ ਦੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਮੁੱਚੀ ਪ੍ਰਕਿਿਰਆ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੀ ਜਾਂਚ ਐੱਸ.ਡੀ.ਐੱਮ. ਪੱਧਰ ਦੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਦਕਿ ਕੀਮਤਾਂ ਨਿਰਧਾਰਤ ਕਰਨ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ (ਡੀ.ਸੀ.) ਪੱਧਰ ਦੀ ਕਮੇਟੀ ਦੀ ਹੋਵੇਗੀ। ਇਸ ਤੋਂ ਬਾਅਦ ਸਬੰਧਤ ਸਥਾਨਕ ਸਰਕਾਰਾਂ ਵੱਲੋਂ ਮਤੇ ਪਾਸ ਕਰਕੇ ਦੁਕਾਨਾਂ ਦੀ ਮਾਲਕੀ ਤਬਦੀਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।