ਨਗਰ ਨਿਗਮ ਨੇ ਪ੍ਰਾਪਟੀ ਟੈਕਸ ’ਤੇ ਦਿੱਤੀ 10 ਪ੍ਰਤੀਸ਼ਤ ਦੀ ਛੂਟ
ਨਗਰ ਨਿਗਮ ਨੇ ਪ੍ਰਾਪਟੀ ਟੈਕਸ ’ਤੇ ਦਿੱਤੀ 10 ਪ੍ਰਤੀਸ਼ਤ ਦੀ ਛੂਟ
Publish Date: Mon, 14 Sep 2026 09:19 PM (IST)
Updated Date: Mon, 14 Sep 2026 09:20 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਕਪੂਰਥਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਭੁਗਤਾਨ ’ਤੇ 10 ਪ੍ਰਤੀਸ਼ਤ ਛੋਟ ਦੇ ਰਹੀ ਹੈ ਤੇ ਇਹ ਛੋਟ 30 ਸਤੰਬਰ 2026 ਤੱਕ ਰਹੇਗੀ। ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਦੱਸਿਆ ਕਿ ਇਹ ਸਕੀਮ ਜਨਤਾ ਦੇ ਹਿੱਤ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ 30 ਸਤੰਬਰ ਤੋਂ ਪਹਿਲਾਂ ਆਪਣੇ ਵੈਧ/ਮੌਜੂਦਾ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਕੇ 10 ਪ੍ਰਤੀਸ਼ਤ ਛੋਟ ਦਾ ਲਾਭ ਉਠਾ ਸਕਦੇ ਹਨ। ਨਗਰ ਨਿਗਮ ਨੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਂ ਸੀਮਾ ਦੀ ਉਡੀਕ ਕੀਤੇ ਬਿਨਾਂ ਆਪਣੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ। ਇਸ ਤੋਂ ਇਲਾਵਾ ਪ੍ਰਾਪਰਟੀ ਟੈਕਸ ਸ਼ਾਖਾ ਦਫ਼ਤਰ ਸਤੰਬਰ ਮਹੀਨੇ ਦੌਰਾਨ ਹਰ ਸ਼ਨੀਵਾਰ ਖੁੱਲ੍ਹਾ ਰਹੇਗਾ ਤਾਂ ਜੋ ਵਸਨੀਕ ਛੁੱਟੀਆਂ ਵਾਲੇ ਦਿਨ ਵੀ ਆਪਣੇ ਟੈਕਸ ਦਾ ਭੁਗਤਾਨ ਕਰ ਸਕਣ ਤੇ 10 ਪ੍ਰਤੀਸ਼ਤ ਛੋਟ ਦਾ ਲਾਭ ਉਠਾ ਸਕਣ। ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਸ਼ਹਿਰ ਵਾਸੀਆਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।