- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ

ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
ਪਵਿੱਤਰ ਨਗਰੀ ਦੀ ਇਤਿਹਾਸਿਕ ਵਿਰਾਸਤ ਨੂੰ ਮਿਲੇਗੀ ਵਿਸ਼ਵ ਪੱਧਰੀ ਪਛਾਣ : ਰਾਣਾ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸ ਵਿੱਚ ਅੱਜ ਇੱਕ ਇਤਿਹਾਸਕ ਤੇ ਯਾਦਗਾਰ ਪਲ ਉਸ ਵੇਲੇ ਦਰਜ ਹੋਇਆ, ਜਦੋਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਆਪਣੀ ਪਹਿਲੀ ਮਹਿਲਾ ਪ੍ਰਧਾਨ ਦੇ ਰੂਪ ਵਿੱਚ ਸੰਦੀਪ ਕੌਰ ਚੀਮਾ ਦੀ ਅਗਵਾਈ ਮਿਲੀ। ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ ਤਾਜਪੋਸ਼ੀ ਸਮਾਗਮ ਦੌਰਾਨ ਉਨ੍ਹਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਸਮਾਗਮ ਦੌਰਾਨ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਹਾਜ਼ਰੀ ਭਰਦਿਆਂ ਨਵੀਂ ਪ੍ਰਧਾਨ ਦਾ ਸਨਮਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਸੰਦੀਪ ਕੌਰ ਚੀਮਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਿਰਫ਼ ਇੱਕ ਵਿਅਕਤੀ ਦੀ ਤਾਜਪੋਸ਼ੀ ਨਹੀਂ, ਸਗੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਸਰਕਾਰ ਮਿਲ ਕੇ ਪਵਿੱਤਰ ਨਗਰੀ ਨੂੰ ਵਿਕਾਸ, ਵਿਰਾਸਤ ਤੇ ਧਾਰਮਿਕ ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਦੀ ਮੋਹਰੀ ਨਗਰੀ ਬਣਾਉਣ ਲਈ ਦਿਨ-ਰਾਤ ਕੰਮ ਕਰਨਗੇ ।
ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ਵਿੱਚ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਨਾਗਰਿਕ ਦੀ ਸਮੱਸਿਆ ਨੂੰ ਆਪਣੀ ਸਮੱਸਿਆ ਸਮਝ ਕੇ ਹੱਲ ਕੀਤਾ ਜਾਵੇਗਾ ਤੇ ਨਗਰ ਕੌਂਸਲ ਦੇ ਦਰਵਾਜ਼ੇ ਹਰ ਵਰਗ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੰਮ ਪੂਰੀ ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨਾਲ ਕੀਤਾ ਜਾਵੇਗਾ ਤੇ ਕਿਸੇ ਵੀ ਨਾਗਰਿਕ ਨਾਲ ਭੇਦਭਾਵ ਨਹੀਂ ਹੋਵੇਗਾ। ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਇਸ ਮੌਕੇ ਈਓ ਕਮਲਜੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਨਗਰ ਕੌਂਸਲ ਦੀ ਮੀਤ ਪ੍ਰਧਾਨ ਗੁਰਜੀਤ ਕੌਰ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਸਿਮਰਪ੍ਰੀਤ ਕੌਰ, ਕਸ਼ਮੀਰ ਸਿੰਘ, ਕੌਂਸਲਰ ਪਵਨ ਕਨੋਜੀਆ, ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਸਾਬਕਾ ਕੌਂਸਲਰ ਪ੍ਰਿਤਪਾਲ ਸਿੰਘ ਪਾਲੀ ਬਾਬਾ, ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਬਲਾਕ ਸੰਮਤੀ ਮੈਂਬਰ ਮੇਹਰ ਸਿੰਘ ਵਿਰਕ, ਜ਼ਿਲ੍ਹਾ ਪਰਿਸ਼ਦ ਮੈਂਬਰ ਜੋਗਾ ਸਿੰਘ ਕਾਲੇਵਾਲ, ਸਾਬਕਾ ਸਰਪੰਚ ਗੁਰਮੀਤ ਸਿੰਘ ਹੈਪੀ, ਡਿੰਪਲ ਟੰਡਨ, ਸਮੁੰਦਰ ਸਿੰਘ ਢਿੱਲੋਂ, ਹੀਰਾ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਲਾਲੀ ਗਿੱਲਾ, ਸਤਿੰਦਰ ਸਿੰਘ ਚੀਮਾ (ਸੈਕਟਰੀ), ਗੁਰਪ੍ਰੀਤ ਸਿੰਘ ਗੋਪੀ, ਸਾਬਕਾ ਕੌਂਸਲਰ ਸੰਜੀਵ ਮਰਵਾਹਾ, ਸਰਪੰਚ ਸਰਬਜੀਤ ਸਿੰਘ ਸੱਬਾ, ਰਵਿੰਦਰ ਰਵੀ, ਮਾਨਵ ਧੀਰ ਜੈਲਦਾਰ, ਕਰਨੈਲ ਸਿੰਘ ਮਿਰਜ਼ਾਪੁਰ, ਲਾਡੀ ਮੁਰਾਦਪੁਰ, ਚੇਅਰਮੈਨ ਹਰਚਰਨ ਸਿੰਘ ਬੱਗਾ, ਜਗਜੀਤ ਸਿੰਘ ਚੰਦੀ, ਯੂਥ ਪ੍ਰਧਾਨ ਸੰਗਮ ਚੀਮਾ, ਡਾ. ਸੁਖਵਿੰਦਰ ਸਿੰਘ, ਗੁਰਮੇਜ਼ ਸਿੰਘ ਸ਼ਾਹ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਸੋਨੂ ਅਟਵਾਲ, ਜਗਜੀਤ ਸੋਨੀ, ਕੁਲਦੀਪ ਸਿੰਘ ਮਾਹਿਜੀਤਪੁਰ, ਸਵਰਨ ਸਿੰਘ ਖਾਲਸਾ, ਸੁਖਵਿੰਦਰ ਸਿੰਘ, ਸੋਨੂ ਪੰਡਿਤ, ਵਰੁਣ ਚਾਵਲਾ, ਬਾਵਾ ਚੱਡਾ, ਹਰਭਜਨ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਬਲਾ, ਮਾਧਵ ਗੁਪਤਾ, ਸੁਨੀਤਾ ਧੀਰ,ਸਤੀਸ਼ ਟਕਸਾਲੀ, ਨੰਬਰਦਾਰ ਗੁਰਜੰਟ ਸਿੰਘ, ਚਾਚਾ ਸੁਰਿੰਦਰਜੀਤ ਸਿੰਘ, ਵਿਪੁਲ ਚੌਹਾਨ, ਮਨੀਸ਼ ਕੰਡਾ, ਲਾਡੀ ਮੁਰਾਦਪੁਰ, ਬਲਵੰਤ ਸੰਗਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਪਤਵੰਤੇ ਵਿਅਕਤੀ ਮੌਜੂਦ ਸਨ।
ਅਧੂਰੇ ਪਏ ਹਰ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾਵੇਗਾ : ਰਾਣਾ
ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਵਿਸਥਾਰਤ ਰੋਡਮੈਪ ਪਹਿਲਾਂ ਹੀ ਤਿਆਰ ਹੈ ਤੇ ਹੁਣ ਉਸ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਤਹਿਤ ਅਧੂਰੇ ਪਏ ਹਰ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਧੁਨਿਕ ਸਟੇਡੀਅਮ, ਪਾਰਕਾਂ ਦਾ ਵਿਕਾਸ, ਬਾਬੇ ਨਾਨਕ ਜੀ ਨਾਲ ਸਬੰਧਤ ਪ੍ਰੋਜੈਕਟ, ਸ਼ਹਿਰ ਦੀ ਸੁੰਦਰਤਾ, ਸੜਕਾਂ, ਸੀਵਰੇਜ, ਸਟਰੀਟ ਲਾਈਟਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਸਾਰੇ ਅਧੂਰੇ ਕੰਮ ਨਿਰਧਾਰਿਤ ਸਮੇਂ ਵਿੱਚ ਪੂਰੇ ਕੀਤੇ ਜਾਣਗੇ।
ਵਿਧਾਇਕ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਇਤਿਹਾਸਿਕ ਧਰੋਹਰ ਤੇ ਵਿਰਾਸਤ ਸਾਡੀ ਸਭ ਤੋਂ ਵੱਡੀ ਪੂੰਜੀ ਹੈ ਤੇ ਇਸ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਤੇ ਸੈਲਾਨੀਆਂ ਨੂੰ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪਵਿੱਤਰ ਨਗਰੀ ਦੀ ਇਤਿਹਾਸਕ ਸ਼ਾਨ ਦਾ ਵੀ ਅਨੁਭਵ ਹੋ ਸਕੇ।