ਭ੍ਰਿਸ਼ਟਾਚਾਰ ਖ਼ਿਲਾਫ਼ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ : ਕੰਗ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਲਈ ਸਮਾਜਿਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ : ਗੁਰਦੀਪ ਸਿੰਘ ਕੰਗ
Publish Date: Tue, 18 Aug 2026 07:34 PM (IST)
Updated Date: Tue, 18 Aug 2026 07:36 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਕੌਮੀ ਚੀਫ ਸੁਪਰੀਮੋ ਨਰਿੰਦਰ ਅਰੋੜਾ ਤੇ ਕੌਮੀ ਸੁਪਰੀਮੋ ਪਵਨ ਸ਼ਰਮਾ ਦੇ ਫਗਵਾੜਾ ਆਗਮਨ ’ਤੇ ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਦੇ ਦਫ਼ਤਰ ਕੰਗ ਐਂਟਰਪ੍ਰਾਈਜ਼ਿਜ਼ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਲਾਇਨ ਗੁਰਦੀਪ ਸਿੰਘ ਕੰਗ ਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਫਾਊਂਡੇਸ਼ਨ ਦੇ ਕੌਮੀ ਅਹੁਦੇਦਾਰਾਂ ਨੂੰ ਸਨਮਾਨਤ ਕੀਤਾ ਗਿਆ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸੰਸਥਾ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਸਮਾਜ ਤੇ ਪ੍ਰਬੰਧ ਦੇ ਵਿਕਾਸ ਵਿੱਚ ਵੱਡੀ ਰੁਕਾਵਟ ਹੈ। ਇਸ ਦੇ ਖ਼ਿਲਾਫ਼ ਸਿਰਫ਼ ਸਰਕਾਰੀ ਪੱਧਰ ’ਤੇ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਆਮ ਨਾਗਰਿਕਾਂ ਵਿੱਚ ਵੀ ਜਾਗਰੂਕਤਾ ਪੈਦਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ, ਪਾਰਦਰਸ਼ਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਕੇ ਹੀ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਦਿਸ਼ਾ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਸਿਰਫ਼ ਲੋੜਵੰਦਾਂ ਦੀ ਸਹਾਇਤਾ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਸਮਾਜ ਵਿੱਚ ਫੈਲੀਆਂ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਲਾਇਨ ਕੰਗ ਨੇ ਕਿਹਾ ਕਿ ਸਮਾਜ ਸੇਵਾ ਅਤੇ ਜਨਹਿੱਤ ਦੇ ਕਾਰਜਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਮਿਲ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਕੌਮੀ ਚੀਫ ਸੁਪਰੀਮੋ ਨਰਿੰਦਰ ਅਰੋੜਾ ਤੇ ਕੌਮੀ ਸੁਪਰੀਮੋ ਪਵਨ ਸ਼ਰਮਾ ਨੇ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਸਕੱਤਰ ਸੰਜੀਵ ਲਾਂਬਾ, ਪੀਆਰਓ ਲਾਇਨ ਵਰੁਣ ਵਧਵਾ, ਲਾਇਨ ਪੰਕਜ ਚੱਢਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।