ਨਡਾਲਾ: ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਲ, ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਖਰੀਦ ਪ੍ਰਬੰਧਾਂ ਦਾ ਨਿਰੀਖਣ
ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਅੱਜ ਨਡਾਲਾ ਅਨਾਜ ਮੰਡੀ ਵਿੱਚ ਸਰਕਾਰੀ ਤੌਰ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਪਹੁੰਚ ਰਹੀ ਫਸਲ ਦੀ ਨਿਲਾਮੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ। ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦੀ ਸਮੇਂ-ਸਿਰ ਖਰੀਦ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
Publish Date: Sat, 18 Apr 2026 04:44 PM (IST)
Updated Date: Sat, 18 Apr 2026 04:49 PM (IST)
ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ, ਨਡਾਲਾ : ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਅੱਜ ਨਡਾਲਾ ਅਨਾਜ ਮੰਡੀ ਵਿੱਚ ਸਰਕਾਰੀ ਤੌਰ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਪਹੁੰਚ ਰਹੀ ਫਸਲ ਦੀ ਨਿਲਾਮੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ। ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦੀ ਸਮੇਂ-ਸਿਰ ਖਰੀਦ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਚਲਾਈ ਜਾਵੇ।ਇਸ ਸਬੰਧੀ ਕਿਸਾਨਾਂ ਨੇ ਖਰੀਦ ਪ੍ਰਕਿਰਿਆ ਦੇ ਸ਼ੁਰੂ ਹੋਣ ਤੇ ਸੰਤੁਸ਼ਟੀ ਜਤਾਈ ਅਤੇ ਉਮੀਦ ਪ੍ਰਗਟ ਕੀਤੀ ਕਿ ਇਸ ਵਾਰ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਸਕੱਤਰ ਹਰਪ੍ਰੀਤ ਸਿੰਘ, ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ, ਪਨਸਪ ਇੰਸਪੈਕਟਰ ਰੀਗਨ ਕੁਮਾਰ, ਮਾਰਕਫੈਡ ਇੰਸਪੈਕਟਰ ਸੰਦੀਪ ਸਿੰਘ ਸਮੇਤ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਜੋਸ਼ੀ, ਸੰਜੀਵ ਜੋਸ਼ੀ, ਸੰਦੀਪ ਕੁਮਾਰ ਟੋਨੀ, ਰਾਜੂ ਜੋਸ਼ੀ, ਦਵਿੰਦਰ ਪਾਲ, ਸੰਦੀਪ ਕੁਮਾਰ ਲੈਬ ਵਾਲੇ, ਵਿਨੋਦ ਕੁਮਾਰ, ਦਲਵਿੰਦਰ ਜਰਮਨੀ, ਮੋਤੀ ਲਾਲ, ਸੰਨੀ ਨਡਾਲਾ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀ ਮੌਜੂਦ ਰਹੇ।