ਨਡਾਲਾ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਨਡਾਲਾ ਪੁਲਿਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Publish Date: Mon, 02 Mar 2026 08:48 PM (IST)
Updated Date: Mon, 02 Mar 2026 08:49 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਨਡਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਨਿਯਮ ਤੋੜਨ ਵਾਲੇ ਚਾਲਕਾਂ ਦੇ ਚਲਾਨ ਕੱਟੇ ਗਏ। ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਬਿਨਾਂ ਹੈਲਮੈਟ, ਬਿਨਾਂ ਸੀਟ ਬੈਲਟ, ਦੋ ਪਹੀਆ ਵਾਹਨਾਂ ‘ਤੇ ਤਿੰਨ ਸਵਾਰੀਆਂ ਬਿਠਾਉਣ, ਵਾਹਨਾਂ ਦੇ ਕਾਗਜ਼ਾਤ ਅਧੂਰੇ ਹੋਣ ਤੇ ਨੰਬਰ ਪਲੇਟਾਂ ਵਿਚ ਖਾਮੀਆਂ ਵਰਗੀਆਂ ਉਲੰਘਣਾ ਸਾਹਮਣੇ ਆਈਆਂ, ਜਿਸਦੇ ਚਲਦਿਆਂ ਕਈ ਵਾਹਨਾਂ ਦੇ ਚਲਾਨ ਕਰਕੇ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਨਾਲ ਹੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ ਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।