ਵੁਸ਼ੂ ਚੈਂਪੀਅਨਸ਼ਿਪ ’ਚ ਨਡਾਲਾਦਾ ਸ਼ਾਨਦਾਰ ਪ੍ਰਦਰਸ਼ਨ
ਨੌਵਾਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿੱਚ ਨਡਾਲਾ ਦੇ ਵਿਦਿਆਰਥੀਆਂ ਦਾ ਚਮਕਦਾਰ ਪ੍ਰਦਰਸ਼ਨ
Publish Date: Tue, 09 Dec 2025 07:14 PM (IST)
Updated Date: Tue, 09 Dec 2025 07:15 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੇ ਨੌਵੇਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਜਿੱਤ ਕੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਸ਼ਾਕਸ਼ੀ (ਕਲਾਸ ਸੱਤਵੀਂ) ਨੇ 48 ਕਿਲੋ ਭਾਰ ਵਿਚ ਸਿਲਵਰ ਮੈਡਲ ਹਾਸਲ ਕੀਤਾ ਜਦਕਿ ਕਲਾਸ ਛੇਵੀ ਦੀ ਵਿਦਿਆਰਥਣ ਸ਼ਿਕਸ਼ਾ ਨੇ 44 ਕਿਲੋ ਭਾਰ ਵਿਚ ਗੋਲਡ ਮੈਡਲ ਜਿੱਤ ਕੇ ਨੈਸ਼ਨਲ ਟੀਮ ਵਿਚ ਆਪਣੀ ਜਗ੍ਹਾ ਬਣਾਈ। ਇਨ੍ਹਾਂ ਦੋਨੋਂ ਵਿਦਿਆਰਥੀਆਂ ਨੇ ਕੋਚ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਚ ਹੋਈ ਚੈਂਪੀਅਨਸ਼ਿਪ ਵਿਚ ਹਿੱਸਾ ਲਿਆ ਸੀ। ਮੰਗਲਵਾਰ ਨੂੰ ਸਕੂਲ ਵਿਖੇ ਸਕੂਲ ਮੁਖੀ ਗੁਰਨਾਮ ਸਿੰਘ ਅਤੇ ਸਮੂਹ ਸਟਾਫ ਵੱਲੋਂ ਦੋਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਹੋਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਲੈਕ. ਤਰਸੇਮ ਸਿੰਘ ਸੰਧੂ, ਦਿਲਬਾਗ ਸਿੰਘ, ਕਮਲੇਸ਼ ਕੌਰ, ਲਾਇਬਰੇਰੀਅਨ ਰਜਿੰਦਰ ਸਿੰਘ, ਰਾਜਵਰਿੰਦਰ ਸਿੰਘ ਚੀਮਾ, ਰਵਿੰਦਰ ਕੁਮਾਰ, ਮਨਿੰਦਰ ਪਾਲ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਦਿਨੇਸ਼ ਕੁਮਾਰ, ਕੰਵਲਜੀਤ ਸਿੰਘ, ਸਤਨਾਮ ਸਿੰਘ, ਬਿਨੈਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ, ਸਤਿੰਦਰਪਾਲ ਕੌਰ, ਕਮਲਜੀਤ ਕੌਰ, ਅਨੀਤਾ, ਸਰਬਜੀਤ ਕੌਰ, ਪ੍ਰੀਤੀ ਅਤੇ ਰਾਜਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।