ਲਖਵੀਰ ਸਿੰਘ ਲੱਖੀ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ, ਅਜੀਤ ਨਗਰ ਕਪੂਰਥਲਾ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਣ 'ਤੇ ਸ਼੍ਰੋਮਣੀ ਕਮੇਟੀ, ਨਿਰਵੈਰ ਖਾਲਸਾ ਸੇਵਾ ਸੁਸਾਇਟੀ ਤੇ ਸ਼ਰਧਾਲੂ ਸੰਗਤਾਂ ਵਲੋਂ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ। ਸੰਤ ਬਾਬਾ ਰੋਸ਼ਨ ਸਿੰਘ ਤੇ ਹੋਰ ਸਮੂਹ ਸੰਗਤਾਂ ਵਲੋਂ ਧੰਨ ਧੰਨ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਤੇ ਸੰਤਾਂ ਮਹਾਂਪੁਰਸ਼ਾਂ ਸ਼ਿਰਕਤ ਕੀਤੀ। ਗੁਰਦੁਆਰਾ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇ ਸਰਵਨ ਸਿੰਘ ਕੁਲਾਰ, ਜਥੇ ਜਰਨੈਲ ਸਿੰਘ ਡੋਗਰਾਂਵਾਲ, ਜਥੇ ਸ਼ਿੰਗਾਰਾ ਸਿੰਘ ਲੋਹੀਆਂ ਤੇ ਬੀਬੀ ਗੁਰਪ੍ਰਰੀਤ ਕੌਰ ਰੂਹੀ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜ਼ਰ ਸਤਨਾਮ ਸਿੰਘ ਰਿਆੜ, ਭਾਈ ਸੁਰਜੀਤ ਸਿੰਘ ਸਭਰਾਅ ਤੇ ਜਥੇ ਗੁਰਦਿਆਲ ਸਿੰਘ ਖਾਲਸਾ ਨੇ ਨਿੱਘਾ ਸਵਾਗਤ ਕੀਤਾ। ਇਸ ਸਮੇਂ ਬੀਬੀ ਜਗੀਰ ਕੌਰ ਨੇ ਪੰਜ ਪਿਆਰੇ ਸਾਹਿਬਾਨ ਤੇ ਹੋਰ ਸ਼ਖਸ਼ੀਅਤਾਂ ਬਾਬਾ ਗੁਰਮੀਤ ਸਿੰਘ ਕਪੂਰਥਲਾ, ਬਾਬਾ ਮਹਿੰਦਰ ਸਿੰਘ, ਬਲਦੇਵ ਸਿੰਘ, ਜਗੀਰ ਸਿੰਘ,

ਭਾਈ ਆਗਿਆਪਾਲ ਸਿੰਘ, ਇੰਦਰਪਾਲ ਸਿੰਘ ਜੋਹਲੀ, ਸਿਮਰਪ੍ਰਰੀਤ ਸਿੰਘ ਪਿ੍ਰੰਸ ਆਦਿ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ। ਇਸ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਬੇਰ ਸਾਹਿਬ ਪੁੱਜੇ ਤੇ ਗੁਰਬਾਣੀ ਦਾ ਜਾਪ ਕਰਦੇ ਹੋਏ ਗੁਰੂ ਨਗਰੀ ਨੂੰ ਗੂੰਜਣ ਲਗਾ ਦਿੱਤਾ। ਨਿਰਵੈਰ ਖਾਲਸਾ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਫੁੱਲਾਂ ਦੀ ਵਰਖਾ ਕੀਤੀ।