ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਰਬਨ ਸਟੇਟ ਕਪੂਰਥਲਾ ਤੋਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜੇ ਨਗਰ ਕੀਰਤਨ ਦਾ ਸਵਾਗਤ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਦੀ ਅਗਵਾਈ ਹੇਠ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਬੇਰ ਸਾਹਿਬ ਦੇ ਹੈਡ ਗ੍ੰਥੀ ਭਾਈ ਸੁਰਜੀਤ ਸਿੰਘ ਸਭਰਾਅ, ਐਡੀਸ਼ਨਲ ਹੈਡ ਗ੍ੰਥੀ ਭਾਈ ਅਜਮੇਰ ਸਿੰਘ ਅਤੇ ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ ਨੇ ਕੀਤਾ। ਇਸ ਮੌਕੇ ਭਾਈ ਸੁਰਜੀਤ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ, ਉਪਰੰਤ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਨਗਰ ਕੀਰਤਨ ਲੈ ਕੇ ਪੁੱਜੇ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਪਿ੍ਰੰਸੀਪਲ ਦਲਜੀਤ ਸਿੰਘ ਖਹਿਰਾ, ਲਖਵਿੰਦਰ ਸਿੰਘ, ਹਰਬੰਸ ਸਿੰਘ, ਸਵਰਨਜੀਤ ਸਿੰਘ, ਅਮਰੀਕ ਸਿੰਘ ਇੰਸਪੈਕਟਰ, ਹਰਭਜਨ ਸਿੰਘ, ਇੰਜੀਨੀਅਰ ਦਰਸ਼ਨ ਸਿੰਘ, ਪਰਮਜੀਤ ਸਿੰਘ ਖਾਲਸਾ, ਸੰਜੀਵ ਸਿੰਘ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ। ਨਗਰ ਕੀਰਤਨ ਦੌਰਾਨ ਬਾਬਾ ਦੀਪ ਸਿੰਘ ਗਤਕਾ ਅਖਾੜਾ ਕਪੂਰਥਲਾ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਨਿਰਵੈਰ ਖਾਲਸਾ ਸੇਵਾ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਟਰੈਫਿਕ ਕੰਟਰੋਲ ਲਈ ਐੱਸਐੱਚਓ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਵਿਚ ਢੁੱਕਵੇ ਪ੍ਰਬੰਧ ਕੀਤੇ ਗਏ। ਇਸ ਮੌਕੇ ਜੱਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀਏਸੀ, ਸੁਪਰਵਾਈਜ਼ਰ ਮੇਜਰ ਸਿੰਘ ਸੰਧੂ, ਮੈਨੇਜਰ ਸਤਨਾਮ ਸਿੰਘ ਰਿਆੜ, ਮੀਤ ਮੈਨੇਜਰ ਕੁਲਵੰਤ ਸਿੰਘ, ਚੇਅਰਮੈਨ ਸਵਰਨ ਸਿੰਘ ਜੋਸ਼, ਰਾਜ ਸਿੰਘ ਪੱਤੀ ਅਤੇ ਹੋਰ ਮੈਂਬਰ ਹਾਜ਼ਰ ਸਨ।