- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ 4 ਜੁਲਾਈ ਅਤੇ 5 ਜੁਲਾਈ ਨੂੰ ।

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਆਮਦ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ 3 ਜੁਲਾਈ ਤੋਂ 5 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਸਵੇਰੇ 10:00 ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 5 ਜੁਲਾਈ ਨੂੰ ਭੋਗ ਪਾਏ ਪਾਏ ਜਾਣਗੇ। ਇਸੇ ਲੜੀ ਅਧੀਨ ਮਿਤੀ 4 ਜੁਲਾਈ ਸ਼ਨਿਚਰਵਾਰ ਨੂੰ ਸਵੇਰੇ 5:30 ਵਜੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਆਰੰਭ ਹੋ ਕੇ ਬਸੰਤ ਵਿਹਾਰ ਕਾਲੋਨੀ, ਗੁਰੂ ਨਾਨਕ ਨਗਰ, ਸੁਖਚੈਨ ਨਗਰ, ਗਰੀਨ ਵੈਲੀ ਕਾਲੋਨੀ, ਸਾਹਿਬਜਾਦਾ ਅਜੀਤ ਸਿੰਘ ਨਗਰ, ਖਲਵਾੜਾ ਰੋਡ, ਬਾਬਾ ਗਧੀਆ, ਤਾਕੀ ਮੁਹੱਲਾ, ਗੁਰਦੁਆਰਾ ਸੈਣੀਆਂ, ਵਰਿੰਦਰ ਪਾਰਕ, ਬਾਬਾ ਫਤਿਹ ਸਿੰਘ ਨਗਰ, ਸੁਖਚੈਨਆਣਾ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। 5 ਜੁਲਾਈ ਨੂੰ ਭੋਗ ਉਪਰੰਤ ਸਵੇਰੇ 10:00 ਵਜੇ ਤੋਂ ਦੀਵਾਨ ਸੱਜਣਗੇ।
ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਬਖਸ਼ ਸਿੰਘ ਖਾਲਸਾ, ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਦਵਿੰਦਰ ਕੌਰ ਕਾਲੜਾ ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਭਾਈ ਰਣਜੀਤ ਸਿੰਘ ਕਥਾ ਵਾਚਕ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ, ਗਿਆਨੀ ਪਰਮਿੰਦਰ ਸਿੰਘ ਅਮੋਲਕ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਗਿਆਨੀ ਗੁਰਜੀਤ ਸਿੰਘ ਭੱਠਲ ਕਵੀਸ਼ਰੀ ਜਥਾ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਹੈੱਡ ਗ੍ਰੰਥੀ, ਭਾਈ ਕੇਵਲ ਸਿੰਘ ਕਥਾ ਵਾਚਕ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਗੁਰਦਿੱਤ ਸਿੰਘ, ਭਾਈ ਇਕਬਾਲ ਸਿੰਘ ਰਾਗੀ ਜਥਾ, ਭਾਈ ਦਲਜੀਤ ਸਿੰਘ ਹੈੱਡ ਗ੍ਰੰਥੀ, ਭਾਈ ਕਰਮ ਸਿੰਘ ਜਲੰਧਰ, ਭਾਈ ਗੁਰਦੀਪ ਸਿੰਘ ਪਲਾਹੀ ਵਾਲੇ, ਭਾਈ ਅਮਨਦੀਪ ਸ਼ਿੰਘ, ਭਾਈ ਗੁਰਜੰਟ ਸਿੰਘ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕਰਨਗੇ।