ਪ੍ਰਕਾਸ ਪੁਰਬ ਨੁੰ ਸਮਰਪਿਤ ਸਜਾਇਆ ਨਗਰ ਕੀਰਤਨ
ਪ੍ਰਕਾਸ ਪੁਰਬ ਨੁੰ ਸਮਰਪਿਤ ਸਜਾਇਆ ਨਗਰ ਕੀਰਤਨ
Publish Date: Sat, 03 Jan 2026 08:28 PM (IST)
Updated Date: Sat, 03 Jan 2026 08:29 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਉਨ ਫਗਵਾੜਾ ਵੱਲੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਇਆ ਗਿਆ। ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਉਚੇਚੇ ਤੌਰ ’ਤੇ ਨਗਰ ਕੀਰਤਨ ਵਿਚ ਸ਼ਾਮਲ ਹੋਏ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਲਾਈਟਾਂ ਵਾਲਾ ਚੌਂਕ, ਸੈਂਟਰਲ ਟਾਉਨ, ਗੁੜ ਮੰਡੀ ਗਾਂਧੀ ਚੌਂਕ, ਬਾਂਸਾਂ ਵਾਲਾ ਬਜ਼ਾਰ, ਗਉਸ਼ਾਲਾ ਬਜ਼ਾਰ, ਨਾਈਆਂ ਵਾਲਾ ਚੌਂਕ, ਛੱਤੀ ਖੁਹੀ ਚੌਂਕ ਤੋਂ ਹੁੰਦਾ ਹੋਇਆ ਗੁਰੂਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨੀਲੀਆਂ ਫੌਜਾਂ ਗਤਕਾ ਪਾਰਟੀ ਨੇ ਵੀ ਸੰਗਤਾਂ ਨੂੰ ਗਤਕੇ ਦੇ ਜ਼ੌਹਰ ਵਿਖਾਏ। ਨਗਰ ਕੀਰਤਨ ਦਾ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਵੱਖ-ਵੱਖ ਜਗ੍ਹਾ ’ਤੇ ਲੰਗਰ ਵੀ ਲਗਾਇਆ ਗਿਆ। ਵੱਖ-ਵੱਖ ਸਕੂਲ਼ਾਂ ਦੇ ਬੱਚਿਆ ਨੇ ਬੈਂਡ ਰਾਹੀਂ ਪਰੇਡ ਕਰਕੇ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ। ਨਗਰ ਕੀਰਤਨ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਗਏ। ਨਗਰ ਕੀਰਤਨ ਨੂੰ ਸਫਲਾ ਕਰਨ ਲਈ ਪ੍ਰਬੰਧਕ ਕਮੇਟੀ ਵੱਲੋਂ ਸਾਰੀ ਸਾਧ ਸੰਗਤ ਪ੍ਰਮੁੱਖ ਸ਼ਖਸੀਅਤਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ, ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਹਰਜੀ ਮਾਨ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਕੈਂਥ, ਅਨੀਤਾ ਸੋਮਪ੍ਰਕਾਸ ਕੈਂਥ, ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ, ਪਰਮਜੀਤ ਸਿੰਘ ਪੰਮਾ, ਤੇਜਸਵੀ ਭਾਰਦਵਾਜ, ਗੁਰਜੀਤ ਪਾਲ ਵਾਲੀਆ, ਐੱਚਐੱਸ ਬਸਰਾ, ਰਣਜੀਤ ਸਿੰਘ ਰਾਣਾ, ਰਾਜੇਸ਼ ਪਲਟਾ, ਜਰਨੈਲ ਵਾਹਦ, ਸ੍ਰੋਮਣੀ ਸ੍ਰੀ ਗੁਰੁ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਦੇ ਪ੍ਰਧਾਨ ਦਵਿੰਦਰ ਕੁਲਥਮ, ਅਸ਼ੋਕ ਭਾਟੀਆ, ਸਮਾਜ ਸੇਵਕ ਗੁਰਦੀਪ ਸਿੰਘ ਕੰਗ, ਸਤਨਾਮ ਸਿੰਘ ਅਰਸੀ, ਸਾਬੀ ਵਾਲੀਆ, ਕਮਲ ਧਾਲੀਵਾਲ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ, ਜਸਵਿੰਦਰ ਸਿੰਘ ਘੁੰਮਣ, ਪਰਮਿੰਦਰ ਸਿੰਘ ਲਾਡੀ ਸ਼ੇਰਗਿਲ, ਪਰਮਜੀਤ ਸਿੰਘ ਅਜ਼ਾਦ, ਕੌਂਸਲਰ ਗੁਰਪ੍ਰੀਤ ਕੌਰ ਜੰਡੂ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਅਧਿਆਪਕ ਆਗੂ ਵਰਿੰਦਰ ਕੰਬੋਜ, ਸਾਬਕਾ ਕੌਂਸਲਰ ਪਰਮਜੀਤ ਕੌਰ ਕੰਬੋਜ, ਸਰਬਜੀਤ ਕੌਰ, ਬਲਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਭੂੰਗਰਨੀ, ਕੌਸਲਰ ਪ੍ਰਮੋਦ ਜੋਸ਼ੀ, ਬਲਵੀਰ ਠਾਕੁਰ, ਮੋਹਣ ਸਿੰਘ ਸਾਈ, ਤਜਿੰਦਰ ਬਾਵਾ, ਰਿੰਪੀ ਕਿੰਨੜਾ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।