ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਦੇਵਲਾਂਵਾਲ ਤੋਂ ਸਜਾਇਆ ਨਗਰ ਕੀਰਤਨ
Publish Date: Thu, 01 Jan 2026 09:01 PM (IST)
Updated Date: Thu, 01 Jan 2026 09:02 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ
ਫੱਤੂਢੀਂਗਾ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 23ਵਾਂ ਮਹਾਨ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਵਲਾਂਵਾਲ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇਵਲਾਂਵਾਲ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸੰਤ ਬਾਬਾ ਲੀਡਰ ਸਿੰਘ ਜੀ ਗੁਰਸਰ ਸਾਹਿਬ ਵਾਲੇ ਅਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਐੱਸਜੀਪੀਸੀ ਵਾਲਿਆਂ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਕੀਤੀ ਗਈ। ਇਹ ਨਗਰ ਕੀਰਤਨ ਪਿੰਡ ਦੇਵਲਾਂਵਾਲ ਤੋਂ ਆਰੰਭ ਹੁੰਦਾ ਹੋਇਆ ਪਿੰਡ ਝੁੱਗੀਆਂ ਗੁਲਾਮ, ਮਜਾਦਪੁਰ, ਰੱਤਾ ਕਦੀਮ, ਗੋਪੀਪੁਰ, ਅਡਨਾਵਾਲੀ, ਪ੍ਰਵੇਜ਼ ਨਗਰ, ਭਵਾਨੀਪੁਰ ਤੋਂ ਹੁੰਦਾ ਹੋਇਆ ਦੇਵਲਾਂਵਾਲ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਇੰਦਰਜੀਤ ਸਿੰਘ ਦੇਵਾਲਾਂਵਾਲ ਵਾਲਿਆਂ ਨੇ ਜਾਣਕਾਰੀ ਦਿੰਦਿਆ ਦਸਿਆ ਕਿ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 4 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਵੱਧ ਤੋਂ ਵੱਧ ਗੁਰੂ ਘਰਾਂ ਵਿਚ ਹਾਜ਼ਰੀ ਭਰਕੇ ਗੁਰੂ ਮਹਾਰਾਜ ਦੀਆਂ ਖੁਸ਼ੀਆ ਪ੍ਰਾਪਤ ਕਰਨ। ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।