ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ
ਨਗਰ ਕੀਰਤਨ ਦਾ ਸੁਖਚੈਨ ਨਗਰ ਵਿਖੇ ਭਰਵਾਂ ਸਵਾਗਤ।
Publish Date: Thu, 16 Apr 2026 08:02 PM (IST)
Updated Date: Thu, 16 Apr 2026 08:06 PM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਛੇਵੀ ਪਾਤਸ਼ਾਹੀ ਚੌੜ੍ਹਾ ਖੂਹ ਫਗਵਾੜਾ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਸੁਖਚੈਨ ਨਗਰ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਫਗਵਾੜਾ ਵਲੋਂ ਸੁਖਚੈਨ ਨਗਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਹਿਬਾਨ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਪ੍ਰਸਾਦ ਵਰਤਾਇਆ ਗਿਆ। ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਹਲਕਾ ਫਗਵਾੜਾ, ਜਤਿੰਦਰ ਸਿੰਘ ਖਾਲਸਾ, ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈਲਫੈਅਰ ਸੁਸਾਇਟੀ ਫਗਵਾੜਾ, ਸੂਬੇਦਾਰ ਰਘਬੀਰ ਸਿੰਘ, ਅਵਤਾਰ ਸਿੰਘ ਮੈਨੇਜਰ, ਤਰਸੇਮ ਸਿੰਘ ਸੇਮੀ, ਜਤਿੰਦਰਪਾਲ ਸਿੰਘ ਪਲਾਹੀ, ਮਾਸਟਰ ਸੰਤੋਖ ਸਿੰਘ, ਬਹਾਦਰ ਸਿੰਘ ਸੰਗਤਪੁਰ, ਜਸਵੀਰ ਸਿੰਘ ਸੱਗੂ ਜਨਰਲ ਸਕੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਫਗਵਾੜਾ, ਰਣਜੀਤ ਸਿੰਘ ਖੁਰਾਣਾ, ਬਲਜਿੰਦਰ ਸਿੰਘ ਠੇਕੇਦਾਰ, ਗੁਰਜੀਤ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ , ਹਰਮਿੰਦਰ ਸਿੰਘ ਬਸਰਾ, ਹਰਪਾਲ ਸਿੰਘ ਰਿੰਕੂ, ਤਜਿੰਦਰ ਸਿੰਘ ਬਾਵਾ, ਡਾ.ਗੁਰਨਾਮ ਸਿੰਘ ਰਸੂਲਪੁਰ ਪ੍ਰਿੰਸੀਪਲ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੁਮੇਲੀ, ਬੀਬੀ ਪਰਮਿੰਦਰ ਕੌਰ ਖਾਲਸਾ, ਸੁਖਲੀਨ ਕੌਰ, ਬੀਬੀ ਸੰਤੋਸ਼ ਕੌਰ, ਬੀਬੀ ਸਤਿੰਦਰ ਕੌਰ, ਰਮਨ ਕੌਰ, ਹਰਬਿੰਦਰ ਸਿੰਘ ਗੌਂਸ਼ਪੁਰ, ਬਲਵਿੰਦਰ ਸਿੰਘ ਚੇੜਾ, ਮਾਸਟਰ ਕਰਮਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਰਵਿੰਦਰ ਸਿੰਘ ਰਾਏ, ਅਤਵਿੰਦਰ ਸਿੰਘ ਠੇਕੇਦਾਰ, ਦਵਿੰਦਰ ਕੌਰ, ਸਤਿੰਦਰ ਸਿੰਘ, ਦਲਜੀਤ ਕੌਰ ,ਹਰਜੀਤ ਕੌਰ ਐਡਵੋਕੇਟ, ਬੀਬੀ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।