ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਜਾਵੇਗਾ ਨਗਰ ਕੀਰਤਨ ਅੱਜ
Publish Date: Thu, 02 Apr 2026 10:12 PM (IST)
Updated Date: Thu, 02 Apr 2026 10:16 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਜੀ ਧੰਨ ਧੰਨ ਬੇਬੇ ਨਾਨਕੀ ਜੀ ਦੇ 562ਵੇਂ ਪ੍ਰਕਾਸ਼ ਉਤਸਵ ਦੇ ਚੱਲ ਰਹੇ ਚਾਰ ਰੋਜ਼ਾ ਸਮਾਗਮਾਂ ਦੌਰਾਨ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਸੁਚੱਜੀ ਅਗਵਾਈ ਹੇਠ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਬੇ ਨਾਨਕੀ ਇਸਤਰੀ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂਕੇ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ, ਮੀਤ ਪ੍ਰਧਾਨ ਮੈਨੇਜਰ ਗੁਰਦਿਆਲ ਸਿੰਘ ਯੂਕੇ ਨੇ ਦੱਸਿਆ ਕਿ ਧੰਨ ਧੰਨ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਵਿਸ਼ਾਲ ਨਗਰ ਕੀਰਤਨ 12 ਵਜੇ ਆਰੰਭ ਹੋਵੇਗਾ, ਜੋ ਪਾਵਨ ਨਗਰੀ ਦੇ ਮਹੱਲਾ ਸਿੱਖਾਂ, ਦਾਣਾ ਮੰਡੀ, ਚੌਂਕ ਚੇਲਿਆਂ, ਸਦਰ ਬਾਜ਼ਾਰ, ਥਾਣਾ ਚੌਂਕ, ਬੇਰ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸੰਪਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਸਮੁੱਚੀਆਂ ਤਿਆਰੀਆਂ ਪ੍ਰਬੰਧਕਾਂ ਵੱਲੋਂ ਮੁਕੰਮਲ ਕੀਤੀਆਂ ਗਈਆਂ ਹਨ ਤੇ ਇਲਾਕੇ ਭਰ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਗੁਰੂ ਘਰ ਤੋਂ ਲਾਹਾ ਪ੍ਰਾਪਤ ਕਰਨ। ਇਸ ਮੌਕੇ ਜਨਰਲ ਸਕੱਤਰ ਜੇਪੀ ਸਿੰਘ, ਪਰਮਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਨੰਡਾ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਹੈੱਡ ਗ੍ਰੰਥੀ ਹਰਜਿੰਦਰ ਸਿੰਘ ਬੇਰ ਸਾਹਿਬ, ਅਮਰ ਸ਼ਹੀਦ ਬਾਬਾ ਸੰਗਤ ਸਿੰਘ ਜੀ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਜਥੇਦਾਰ ਮਹਾਂਸਿੰਘ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਭੁਪਿੰਦਰ ਸਿੰਘ, ਡਾ. ਜਸਵੰਤ ਸਿੰਘ, ਸੁਖਵੰਤ ਸਿੰਘ, ਗਗਨਦੀਪ ਸਿੰਘ, ਅਮਰੀਕ ਸਿੰਘ, ਸਵਰਨ ਸਿੰਘ, ਗੁਰਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਬੱਬੂ, ਦਿਲਦਾਰ ਸਿੰਘ ਭਾਗੋ ਰਾਈਆਂ, ਸਰਵਨ ਸਿੰਘ, ਖਜ਼ਾਨਚੀ ਮਹਿੰਦਰ ਸਿੰਘ, ਗ੍ਰੰਥੀ ਕੁਲਵਿੰਦਰ ਸਿੰਘ, ਭਾਈ ਅਮਰਦੀਪ ਸਿੰਘ, ਭਾਈ ਗੁਰਮੇਲ ਸਿੰਘ, ਜਗਤਾਰ ਸਿੰਘ, ਭਾਈ ਤਰਸੇਮ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।