ਨਗਰ ਪੰਚਾਇਤ ਬੇਗੋਵਾਲ ਨੇ ਕਰਮਚਾਰੀਆਂ ਨੂੰ ਦੀਵਾਲੀ ਮੌਕੇ ਮਠਿਆਈਆਂ ਵੰਡੀਆਂ ਨਗਰ ਪੰਚਾਇਤ ਬੇਗੋਵਾਲ ਨੇ ਕਰਮਚਾਰੀਆਂ ਨੂੰ ਦਿਵਾਲੀ ਮੌਕੇ ਮਠਿਆਈਆਂ ਵੰਡੀਆਂ
Publish Date: Fri, 06 Nov 2026 09:59 PM (IST)
Updated Date: Sat, 07 Nov 2026 04:06 AM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਸਬੰਧ ’ਚ ਨਗਰ ਪੰਚਾਇਤ ਬੇਗੋਵਾਲ ਵੱਲੋਂ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਨਗਰ ਪੰਚਾਇਤ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾ ਤੇ ਸਫਾਈ ਕਰਮਚਾਰੀਆਂ ਨੂੰ ਮਠਿਆਈਆਂ ਦੇ ਡੱਬੇ ਵੰਡੇ । ਇਸ ਮੌਕੇ ਪ੍ਰਧਾਨ ਦਲਜੀਤ ਕੌਰ ਨੇ ਜਿੱਥੇ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਉਥੇ ਹੀ ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਵਾਰ ਦੀਵਾਲੀ ਪ੍ਰਦੂਸ਼ਣ ਰਹਿਤ ਮਨਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੀਵਾਲੀ ਇੱਕ ਬਹੁਤ ਹੀ ਮਹੱਤਵ ਪੂਰਨ ਤਿਉਹਾਰ ਹੈ, ਜਿਸ ਦੀ ਹਰ ਸਾਲ ਹਰ ਕਿਸੇ ਨੂੰ ਉਡੀਕ ਰਹਿੰਦੀ ਹੈ। ਇਹ ਸਫਾਈ ਕਰਮਚਾਰੀ ਜੋ ਸਾਰਾ ਸਾਲ ਕਸਬੇ ਵਿੱਚ ਸਫਾਈ ਪ੍ਰਬੰਧਾਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹਨ ਉਥੇ ਹੀ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਆਪਣੇ ਆਲੇ-ਦੁਆਲੇ ਸਫਾਈ ਦਾ ਧਿਆਨ ਰੱਖਣ ਤੇ ਇਧਰ ਉਧਰ ਕੂੜਾ ਸੁੱਟਣ ਤੋਂ ਗੁਰੇਜ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਕਸਬੇ ’ਚ ਸਫਾਈ ਪ੍ਰਬੰਧਾਂ ਨੂੰ ਹੋਰ ਉਤਸ਼ਾਹਿਤ ਕਰਨਗੇ ਤਾਂ ਜੋ ਕਸਬੇ ਨੂੰ ਸੁੰਦਰ ਤੇ ਸਾਫ ਸੁਥਰਾ ਰੱਖਿਆ ਜਾਵੇ। ਕਸਬੇ ਵਿੱਚ ਵਿਕਾਸ ਕਾਰਜਾਂ ਦੇ ਕੰਮ ਜੋਰਾਂ ਤੇ ਚੱਲ ਰਹੇ ਹਨ ਤੇ ਜਲਦੀ ਹੀ ਇਹ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਖਾਸਰੀਆ ਵਾਈਸ ਪ੍ਰਧਾਨ, ਕੌਂਸਲਰ ਦਲਜੀਤਮ ਸਿੰਘ ਮੰਡਾ, ਕੌਂਸਲਰ ਬਲਕਾਰ ਸਿੰਘ, ਸਰਬਜੀਤ ਸਿੰਘ ਬਬਲਾ, ਜਸਵਿੰਦਰ ਕੌਰ, ਅਕਾਊਂਟੈਂਟ ਸੰਤੋਖ ਲਾਲ, ਏਐੱਸਆਈ ਕੁਲਵੀਰ ਸਿੰਘ ਆਦਿ ਹਾਜ਼ਰ ਸਨ।